ਮੁੱਖ ਮੰਤਰੀ ਚਰਨਜੀਤ ਚੰਨੀ ਨੇ 1 ਨਵੰਬਰ ਨੂੰ ਸੱਦੀ ਕੈਬਨਿਟ ਦੀ ਮੀਟਿੰਗ
ਦੇਖੋ,ਕਿਹੜੇ ਮੁੱਦਿਆਂ ਤੇ ਹੋਵੇਗੀ ਚਰਚਾ ਅਤੇ ਕੀ ਹੋਵੇਗਾ ਮੀਟਿੰਗ ਦਾ ਅਜੰਡਾ
ਚੰਡੀਗਰ੍ਹ,28 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 1 ਨਵੰਬਰ ਨੂੰ ਦੁਪਹਿਰ ਦੇ ਢਾਈ ਵਜੇ ਪੰਜਾਬ ਸਿਵਲ ਸਕੱਤਰੇਤ-1,ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਪਰ,ਕਿਆਸ ਲੱਗ ਰਹੇ ਹਨ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਕੱਚੇ ਮੁਲਾਜ਼ਮਾਂ ਅਤੇ ਇਸ ਤੋਂ ਇਲਾਵਾ ਆਉਣ ਵਾਲੇ ਤਿਉਹਾਰਾਂ ਸੀਜ਼ਨ ਦੇ ਸੰਬੰਧ ਵਿੱਚ ਕੁੱਝ ਵੱਡੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ।























