ਲੁਧਿਆਣਾ, 23 ਫਰਵਰੀ : ਲੁਧਿਆਣਾ ਨਗਰ ਨਿਗਮ ਚੋਣਾਂ ਭਲਕੇ 24 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਅਤੇ ਅੱਜ ਇਨ੍ਹਾਂ ਚੋਣਾਂ ਤੋਂ ਪਹਿਲਾਂ ਕਈ ਹਿੰਸਕ ਘਟਨਾਵਾਂ ਵਾਪਰ ਗਈਆਂ| ਪ੍ਰਾਪਤ ਜਾਣਕਾਰੀ ਅਨੁਸਾਰ ਬਸਤੀ ਜੋਧੇਵਾਲ ਦੇ ਵਾਰਡ ਨੰਬਰ 4 ਵਿਚ ਕਾਂਗਰਸ ਤੇ ਆਪ ਵਰਕਰਾਂ ਵਿਚਾਲੇ ਝੜਪ ਹੋਈ|
ਇਸ ਤੋਂ ਇਲਾਵਾ ਮਾਡਲ ਟਾਊਨ ਵਿਚ ਅਕਾਲੀ ਦਲ ਤੇ ਕਾਂਗਰਸ ਵਿਚੇ ਝੜਪ ਦੀ ਸੂਚਨਾ ਹੈ| ਇਸੇ ਤਰ੍ਹਾਂ ਵਾਰਡ ਨੰਬਰ 48 ਵਿਚ ਅਕਾਲੀ ਉਮੀਦਵਾਰ ਦੀ ਗੱਡੀ ਦੀ ਭੰਨਤੋੜ ਕੀਤੇ ਜਾਣ ਦੀ ਵੀ ਸੂਚਨਾ ਪ੍ਰਾਪਤ ਹੋਈ ਹੈ|
ਦੱਸਣਯੋਗ ਹੈ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਭਲਕੇ 24 ਫਰਵਰੀ ਨੂੰ ਹੋਣ ਜਾ ਰਹੀਆਂ ਹਨ| ਇਸ ਦੌਰਾਨ ਇਨ੍ਹਾਂ ਚੋਣਾਂ ਨੂੰ ਲੈ ਕੇ ਪ੍ਰਬੰਧ ਜਿੱਥੇ ਮੁਕੰਮਲ ਕਰ ਲਏ ਗਏ ਹਨ, ਉਥੇ ਹਿੰਸਕ ਘਟਨਾਵਾਂ ਤੋਂ ਬਾਅਦ ਸੁਰੱਖਿਆ ਵਿਵਸਥਾ ਵਿਚ ਵੀ ਹੋਰ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਸੰਭਾਵਨਾ ਹੈ| ਲੁਧਿਆਣਾ ਵਿਚ ਕੱਲ੍ਹ 95 ਵਾਰਡਾਂ ਵਿਚ ਮਤਦਾਨ ਹੋਵੇਗਾ|
ਲੋਕ ਸਭਾ ਚੋਣਾਂ 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
ਲੋਕ ਸਭਾ ਚੋਣਾਂ 2024 - ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ)...