• Latest
  • Trending
ਨਰਮੇ ਦੇ ਨੁਕਸਾਨ ਲਈ ਮੁਆਵਜ਼ੇ ਵਾਸਤੇ 416 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਅਰੁਨਾ ਚੌਧਰੀ ਤੇ ਰਣਦੀਪ ਨਾਭਾ ਵੱਲੋਂ ਐਲਾਨ,10 ਫ਼ੀਸਦੀ ਹਿੱਸਾ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਦੇਣ ਦਾ ਫੈਸਲਾ

ਨਰਮੇ ਦੇ ਨੁਕਸਾਨ ਲਈ ਮੁਆਵਜ਼ੇ ਵਾਸਤੇ 416 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਅਰੁਨਾ ਚੌਧਰੀ ਤੇ ਰਣਦੀਪ ਨਾਭਾ ਵੱਲੋਂ ਐਲਾਨ,10 ਫ਼ੀਸਦੀ ਹਿੱਸਾ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਦੇਣ ਦਾ ਫੈਸਲਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

20 minutes ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

24 minutes ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

40 minutes ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

56 minutes ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

2 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

2 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

2 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

2 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

2 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

3 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

3 hours ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

3 hours ago
Hindi News
English News
Thursday, August 20, 2026
No Result
View All Result
29 °c
Chandigarh
30 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਰਮੇ ਦੇ ਨੁਕਸਾਨ ਲਈ ਮੁਆਵਜ਼ੇ ਵਾਸਤੇ 416 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਅਰੁਨਾ ਚੌਧਰੀ ਤੇ ਰਣਦੀਪ ਨਾਭਾ ਵੱਲੋਂ ਐਲਾਨ,10 ਫ਼ੀਸਦੀ ਹਿੱਸਾ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਦੇਣ ਦਾ ਫੈਸਲਾ

October 30, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫ਼ਾਜਲਿਕਾ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਮਾਨਸਾ, ਮੋਗਾ
ਨਰਮੇ ਦੇ ਨੁਕਸਾਨ ਲਈ ਮੁਆਵਜ਼ੇ ਵਾਸਤੇ 416 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਅਰੁਨਾ ਚੌਧਰੀ ਤੇ ਰਣਦੀਪ ਨਾਭਾ ਵੱਲੋਂ ਐਲਾਨ,10 ਫ਼ੀਸਦੀ ਹਿੱਸਾ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਦੇਣ ਦਾ ਫੈਸਲਾ

ਨਰਮੇ ਦੇ ਨੁਕਸਾਨ ਲਈ ਮੁਆਵਜ਼ੇ ਵਾਸਤੇ 416 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕਰਨ ਦਾ ਅਰੁਨਾ ਚੌਧਰੀ ਤੇ ਰਣਦੀਪ ਨਾਭਾ ਵੱਲੋਂ ਐਲਾਨ,10 ਫ਼ੀਸਦੀ ਹਿੱਸਾ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਦੇਣ ਦਾ ਫੈਸਲਾ

ਦੀਵਾਲੀ ਤੋਂ ਪਹਿਲਾਂ ਸਾਰੀ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤੇ ’ਚ ਭੁਗਤਾਨ ਵਾਸਤੇ ਭੇਜੀ ਜਾਵੇਗੀ

ਚੰਡੀਗੜ, 30 ਅਕਤੂਬਰ(ਵਿਸ਼ਵ ਵਾਰਤਾ):-ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਹ ਐਲਾਨ ਅੱਜ ਪੰਜਾਬ ਭਵਨ ਵਿਖੇ ਮਾਲ ਤੇ ਮੁੜਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਅਤੇ ਖੇਤੀ ਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕੀਤਾ।

ਦੋਵਾਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਮਾਨਸਾ, ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਨਰਮੇ ਦਾ ਭਾਰੀ ਨੁਕਸਾਨ ਹੋਇਆ ਜਿਸ ਕਰਕੇ ਕਿਸਾਨਾਂ ਅਤੇ ਚੁਗਾਈ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁੱਲ 4,16,18,07,828 ਰੁਪਏ (ਚਾਰ ਸੌ ਸੋਲਹਾਂ ਕਰੋੜ, ਅਠਾਰਾਂ ਲੱਖ, ਸੱਤ ਹਜ਼ਾਰ, ਅੱਠ ਸੌ ਅਠਾਈ ਰੁਪਏ) ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।ਇਹ ਰਾਸ਼ੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਵਜੋਂ ਦੇਣ ਲਈ ਦੀਵਾਲੀ ਤੋਂ ਪਹਿਲਾਂ ਡਿਪਟੀ ਕਸ਼ਿਨਰਾਂ ਦੇ ਖਾਤੇ ਵਿੱਚ ਭੇਜ ਦਿੱਤੀ ਜਾਵੇਗੀ ਜਿਸ ਦਾ ਅੱਗੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਿੱਧਾ ਭੁਗਤਾਨ ਕੀਤਾ ਜਾਵੇਗਾ।
 
ਉਨ੍ਹਾਂ ਦੱਸਿਆ ਕਿ ਰਾਸ਼ੀ ਦਾ 10 ਫੀਸਦੀ ਚੁਗਗਾਈ ਮਜ਼ਦੂਰਾਂ ਨੂੰ ਰਾਹਤ ਵਜੋਂ ਦਿੱਤਾ ਜਾਵੇਗਾ।

ਸ੍ਰੀਮਤੀ ਚੌਧਰੀ ਅਤੇ ਸ੍ਰੀ ਨਾਭਾ ਨੇ ਕਿਹਾ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰਾਂ ਡਟ ਕੇ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜੀ ਹੈ ਅਤੇ ਉਸ ਵੱਲੋਂ ਕਿਸਾਨਾਂ ਦੇ ਭਲਾਈ ਲਈ ਹਰ ਕਦਮ ਚੁੱਕਿਆ ਜਾਵੇਗਾ।
 ਉਨਾਂ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ, ਕਿਸਾਨਾਂ ਸਣੇ ਹਰ ਵਰਗ ਦੀ ਭਲਾਈ ਲਈ ਬਚਨਵੱਧ ਹੈ।

ਮੁਆਵਜ਼ੇ ਦੀ ਵੰਡ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਦੱਸਿਆ  ਕਿ ਨਰਮਾ ਪੱਟੀ ਵਿੱਚ ਇਸ ਵਾਰ ਤਕਰੀਬਨ 7 ਲੱਖ 51 ਹਜ਼ਾਰ ਏਕੜ ਰਕਬੇ ਵਿੱਚ ਨਰਮਾ ਬੀਜਿਆ ਗਿਆ ਅਤੇ ਇਸ ਵਿੱਚੋਂ ਤਕਰੀਬਨ ਚਾਰ ਲੱਖ ਏਕੜ ਰਕਬੇ ਵਿੱਚ ਗੁਲਾਬੀ ਸੁੰਡੀ ਨਾਲ ਨੁਕਸਾਨ ਹੋਇਆ ਹੈ। 

ਉਨਾਂ ਦੱਸਿਆ ਕਿ 26 ਤੋਂ 32 ਫ਼ੀਸਦੀ ਨੁਕਸਾਨ ਲਈ 2000 ਰੁਪਏ ਪ੍ਰਤੀ ਏਕੜ, 33 ਤੋ 75 ਫ਼ੀਸਦੀ ਨੁਕਸਾਨ ਲਈ 5400 ਰੁਪਏ ਪ੍ਰਤੀ ਏਕੜ ਅਤੇ 76 ਤੋਂ 100 ਫ਼ੀਸਦੀ ਨੁਕਸਾਨ ਲਈ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਹ ਮੁਆਵਜ਼ਾ ਅੱਜ ਤੱਕ ਦਾ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ ਪਿਛਲੀਵਾਰ ਪੂਰੀ ਫਸਲ ਖਰਾਬ ਹੋਣ ਲਈ ਕਿਸਾਨਾਂ ਨੂੰ 8000 ਰੁਪਏ ਪ੍ਰਤੀ ਏਕੜ ਅਤੇ ਚੁਗਾਈ ਮਜ਼ਦੂਰਾਂ ਨੂੰ ਰਾਸ਼ੀ ਦਾ 5 ਫੀਸਦੀ ਦਿੱਤਾ ਗਿਆ ਸੀ।

ਕੈਬਨਿਟ ਮੰਤਰੀਆਂ ਅਨੁਸਾਰ ਮਾਨਸਾ ਜ਼ਿਲੇ ਵਿੱਚ 151335 ਏਕੜ ਰਕਬੇ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ। ਇਸ ਵਾਸਤੇ ਇਸ ਜ਼ਿਲੇ ਲਈ 181,60,21,050 ਰੁਪਏ ਦੀ ਰਾਸ਼ੀ ਜਾਰੀ ਦਿੱਤੀ ਜਾ ਰਹੀ ਹੈ। ਇਸੇ ਤਰਾਂ ਹੀ ਸੰਗਰੂਰ ਵਿੱਚ 145 ਏਕੜ ਨੂੰ 26 ਤੋਂ 32 ਫੀਸਦੀ, 3693 ਏਕੜ ਨੂੰ 33 ਤੋਂ 75 ਫੀਸਦੀ ਅਤੇ 180 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ ਅਤੇ ਇਸ ਲਈ 224,01,328 ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਨਾਂ ਦੱਸਿਆ ਕਿ ਬਠਿੰਡਾ ਜ਼ਿਲੇ ਵਿੱਚ 683 ਏਕੜ ਨੂੰ 26 ਤੋਂ 32 ਫੀਸਦੀ, 85 ਏਕੜ ਨੂੰ 33 ਤੋਂ 75 ਫੀਸਦੀ ਅਤੇ 188308 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ ਜਿਸ ਦੇ ਲਈ ਬਠਿੰਡਾ ਜ਼ਿਲੇ ਲਈ 226,15,23,700 ਰੁਪਏ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿੱਚ 1906 ਏਕੜ ਨੂੰ 26 ਤੋਂ 32 ਫੀਸਦੀ, 7922 ਏਕੜ ਨੂੰ 33 ਤੋਂ 75 ਫੀਸਦੀ ਅਤੇ 50 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ ਇਸ ਦੇ ਵਾਸਤੇ 4,71,90,800 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸੇ ਤਰਾਂ ਹੀ ਬਰਨਾਲਾ ਜ਼ਿਲੇ ਵਿੱਚ 143 ਏਕੜ ਨਰਮੇ ਨੂੰ 26 ਤੋਂ 32 ਫੀਸਦੀ, 2639 ਏਕੜ ਨੂੰ 33 ਤੋਂ 75 ਫੀਸਦੀ ਅਤੇ 11 ਏਕੜ ਨੂੰ 76 ਤੋਂ 100 ਫੀਸਦੀ ਨੁਕਸਾਨ ਹੋਇਆ ਹੈ। ਇਸ ਲਈ ਬਰਨਾਲਾ ਵਾਸਤੇ 1,46,70,950 ਰੁਪਏ ਦੀ ਰਾਹਤ ਦੀ ਵਿਵਸਥਾ ਕੀਤੀ ਗਈ ਹੈ। ਮੰਤਰੀਆਂ ਨੇ ਇਹ ਵੀ ਦੱਸਿਆ ਕਿ ਇਸ ਰਾਸ਼ੀ ਵਿੱਚੋਂ ਨਰਮੇ ਦੇ ਚੁਗਾਈ ਕਰਨ ਵਾਲੇ ਮਜ਼ਦੂਰਾਂ ਲਈ 10 ਫ਼ੀਸਦੀ ਰਾਹਤ ਦਿੱਤੀ ਜਾਵੇਗੀ ਹੈ।

ਹਾਲ ਹੀ ਦੇ ਮੀਂਹ ਨਾਲ ਫ਼ਸਲਾਂ ਨੂੰ ਹੋਏ ਨੁਕਸਾਨ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਸਬੰਧੀ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਜਿਉ ਹੀ ਡਿਪਟੀ ਕਮਿਸ਼ਨਰਾਂ ਵੱਲੋਂ ਰਿਪੋਰਟਾਂ ਆਈਆਂ ਤਾਂ ਇਸ ਲਈ ਵੀ ਮੁਆਵਜ਼ੇ ਵਾਸਤੇ ਕਦਮ ਚੁੱਕੇ ਜਾਣਗੇ। ਡਿਪਟੀ ਕਮਿਸ਼ਨਰਾਂ ਨੂੰ ਇੱਕ ਹਫ਼ਤੇ ਵਿੱਚ ਫਸਲ ਦੇ ਨੁਕਸਾਨ ਬਾਰੇ ਰਿਪੋਰਟਾਂ ਭੇਜਣ ਲਈ ਨਿਰਦੇਸ਼ ਦਿੱਤੇ ਗਏ ਸਨ।

ਇਸੇ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਨਾਭਾ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਤਰਾਂ ਦੇ ਨੁਕਸਾਨ ਤੋਂ ਬਚਣ ਲਈ ਅਤਿ ਅਧੁਨਿਕ ਤਕਨੋਲੋਜੀ ਲਿਆਂਦੀ ਜਾ ਰਹੀ ਹੈ। 

ਕਿਸਾਨਾਂ ਪ੍ਰਤੀ ਬਚਨਵੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਉਨਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਕਰਦੇ ਸ਼ਹੀਦ ਹੋਏ ਕਿਸਾਨਾਂ ਦੇ ਪਰੀਵਰਾਂ ਦੇ 157 ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਜੋ ਕਾਂਗਰਸ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਬਚਨਵੱਧਤਾ ਹੈ।

 ਦੋਵਾਂ ਮੰਤਰੀ ਨੇ ਦੱਸਿਆ ਕਿ 8 ਨਵੰਬਰ ਨੂੰ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਅਤੇ ਬੀ.ਐਸ.ਐਫ. ਦਾ ਦਾਇਰਾ ਵਧਾਉਣ ਦੇ ਮੁੱਦੇ ’ਤੇ ਵਿਸ਼ੇਸ਼ ਬਹਿਸ ਕਰਵਾਈ ਜਾਵੇਗੀ।

ਇਸ ਮੌਕੇ ਹੋਰਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਸ੍ਰੀ ਵੀ.ਕੇ. ਜੰਜੂਆ, ਵਿੱਤ ਕਮਿਸ਼ਨਰ ਖੇਤੀਬਾੜੀ ਸ੍ਰੀ ਡੀ.ਕੇ. ਤਿਵਾੜੀ ਅਤੇ ਐਡੀਸ਼ਨਲ ਸਕੱਤਰ ਮਾਲ ਕੈਪਟਨ ਕਰਨੈਲ ਸਿੰਘ ਵੀ ਹਾਜ਼ਰ ਸਨ।

——————

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
August 20, 2026
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਮੋਹਾਲੀ ਵਿੱਚ ਦੁਕਾਨਦਾਰ ‘ਤੇ ਫਾਇਰਿੰਗ

Punjab: ਮੋਹਾਲੀ ਵਿੱਚ ਦੁਕਾਨਦਾਰ ‘ਤੇ ਫਾਇਰਿੰਗ

by Ranjit Singh
3 weeks ago
0

Punjab: ਮੋਹਾਲੀ ਵਿੱਚ ਦੁਕਾਨਦਾਰ 'ਤੇ ਫਾਇਰਿੰਗ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ) – ਮੋਹਾਲੀ ਵਿੱਚ ਇੱਕ ਰਿਟਾਇਰਡ ਫੌਜੀ ਵੱਲੋਂ ਇੱਕ ਦੁਕਾਨਦਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 