ਕਾਂਗਰਸ ਹਾਈਕਮਾਨ ਨਾਲ ਗੱਲਬਾਤ ਦੀਆਂ ਖਬਰਾਂ ਦਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੰਡਨ
ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਕਾਫੀ ਸੋਚ ਵਿਚਾਰ ਤੋਂ ਬਾਅਦ ਲਿਆ ਗਿਆ ਅਤੇ ਅੰਤਿਮ ਹੈ -ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ,30 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਕੈਪਟਨ ਦਾ ਇੱਕ ਬਿਆਨ ਸਾਂਝਾ ਕੀਤਾ ਹੈ। ਜਿਸ ਵਿੱਚ ਸਾਬਕਾ ਮੁੱਖ ਮੰਤਰੀ ਨੇ ਇਹ ਸਪਸ਼ਟ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਾਂਗਰਸ ਹਾਈਕਮਾਨ ਨਾਲ ਨਹੀਂ ਕਰ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕਾਂਗਰਸ ਤੋਂ ਵੱਖ ਹੋਣ ਦਾ ਫੈਸਲਾ ਕਾਫੀ ਸੋਚ ਵਿਚਾਰ ਤੋਂ ਲਿਆ ਗਿਆ ਹੈ ਅਤੇ ਅੰਤਿਮ ਹੈ । ਹੁਣ ਕਿਸੇ ਵੀ ਤਰ੍ਹਾਂ ਦਾ ਤਾਲਮੇਲ ਨਹੀਂ ਹੋ ਸਕਦਾ। ਕੈਪਟਨ ਨੇ ਸੋਨੀਆ ਗਾਂਧੀ ਦਾ ਉਹਨਾਂ ਨੂੰ ਦਿੱਤੇ ਸਮਰਥਨ ਲਈ ਧੰਨਵਾਦ ਵੀ ਕੀਤਾ ।
ਇਸ ਦੇ ਨਾਲ ਹੀ ਕੈਪਟਨ ਨੇ ਅੱਗੇ ਕਿਹਾ ਕਿ ਉਹ ਆਪਣੀ ਪਾਰਟੀ ਬਣਾ ਰਹੇ ਹਨ ਅਤੇ ਕਿਸਾਨੀ ਸੰਘਰਸ਼ ਦਾ ਸਥਾਈ ਹੱਲ ਨਿਕਲਣ ਤੋਂ ਬਾਅਦ 2022 ਦੀਆਂ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਤੋਂ ਵੱਖ ਹੋਏ ਧੜਿਆਂ ਨਾਲ ਸੀਟਾਂ ਦੀ ਵੰਡ ਉੱਤੇ ਵਿਚਾਰ ਕਰਨਗੇ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਅਤੇ ਕਿਸਾਨਾਂ ਦੇ ਹਿੱਤ ਵਾਲੀ ਮਜ਼ਬੂਤ ਧਿਰ ਖੜ੍ਹੀ ਕਰਨ ਦਾ ਐਲਾਨ ਵੀ ਕੀਤਾ
'I will soon launch my own party and will hold talks for seat sharing with @BJP4India, breakaway Akali factions & others for #PunjabElections2022 once farmers' issue is resolved. I want to build strong collective force in interest of Punjab & its farmers’: @capt_amarinder 2/2
— Raveen Thukral (@Raveen64) October 30, 2021






















