• Latest
  • Trending
ਮੁੱਖ ਮੰਤਰੀ ਨੇ ਨਰਮਾਂ ਉਤਪਾਦਕਾਂ ਨੁੰ ਨਿਗੂਣਾ ਤੇ ਅੰਸ਼ਕ ਮੁਆਵਜ਼ਾ ਦੇ ਕੇ ਕਿਸਾਨਾਂ ਨਾਲ ਧੋਖਾ ਕੀਤਾ : ਅਕਾਲੀ ਦਲ

ਮੁੱਖ ਮੰਤਰੀ ਨੇ ਨਰਮਾਂ ਉਤਪਾਦਕਾਂ ਨੁੰ ਨਿਗੂਣਾ ਤੇ ਅੰਸ਼ਕ ਮੁਆਵਜ਼ਾ ਦੇ ਕੇ ਕਿਸਾਨਾਂ ਨਾਲ ਧੋਖਾ ਕੀਤਾ : ਅਕਾਲੀ ਦਲ

5 years ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

13 minutes ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

37 minutes ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

1 hour ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

1 hour ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

2 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

2 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

3 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

3 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

4 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਨਰਮਾਂ ਉਤਪਾਦਕਾਂ ਨੁੰ ਨਿਗੂਣਾ ਤੇ ਅੰਸ਼ਕ ਮੁਆਵਜ਼ਾ ਦੇ ਕੇ ਕਿਸਾਨਾਂ ਨਾਲ ਧੋਖਾ ਕੀਤਾ : ਅਕਾਲੀ ਦਲ

October 30, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਨੇ ਨਰਮਾਂ ਉਤਪਾਦਕਾਂ ਨੁੰ ਨਿਗੂਣਾ ਤੇ ਅੰਸ਼ਕ ਮੁਆਵਜ਼ਾ ਦੇ ਕੇ ਕਿਸਾਨਾਂ ਨਾਲ ਧੋਖਾ ਕੀਤਾ : ਅਕਾਲੀ ਦਲ

ਮੁੱਖ ਮੰਤਰੀ ਨੇ ਨਰਮਾਂ ਉਤਪਾਦਕਾਂ ਨੁੰ ਨਿਗੂਣਾ ਤੇ ਅੰਸ਼ਕ ਮੁਆਵਜ਼ਾ ਦੇ ਕੇ ਕਿਸਾਨਾਂ ਨਾਲ ਧੋਖਾ ਕੀਤਾ : ਅਕਾਲੀ ਦਲ

ਸਿਕੰਦਰ ਸਿੰਘ ਮਲੂਕਾ ਨੇ ਮੁੱਖ ਮੰਤਰੀ ਵੱਲੋਂ ਖੇਤ ਮਜ਼ਦੂਰਾਂ ਨੁੰ ਛੱਡਣ ਦੀ ਕੀਤੀ ਨਿਖੇਧੀ, ਉਹਨਾਂ ਨੂੰ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

ਮੁੱਖ ਮੰਤਰੀ ਨੇ ਨਰਮਾਂ ਉਤਪਾਦਕਾਂ ਨੁੰ ਨਿਗੂਣਾ ਤੇ ਅੰਸ਼ਕ ਮੁਆਵਜ਼ਾ ਦੇ ਕੇ ਕਿਸਾਨਾਂ ਨਾਲ ਧੋਖਾ ਕੀਤਾ : ਅਕਾਲੀ ਦਲ

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ):- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਦੇ ਨਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਕਾਰਨ ਮਾਲਵਾ ਇਲਾਕੇ ਵਿਚ ਲੱਖਾਂ ਏਕੜ ਵਿਚ ਨਰਮੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋਣ ਦੇ ਮਾਮਲੇ ਵਿਚ ਨਿਗੂਣਾ ਤੇ ਅੰਸ਼ਕ ਮੁਆਵਜ਼ਾ ਦੇ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ।
ਅਕਾਲੀ ਦਲ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਚਿੱਟੀ ਮੱਖੀ ਕਾਰਨ ਹੋਏ ਕਿਸਾਨਾਂ ਦੇ ਨੁਕਸਾਨ ਵੇਲੇ ਖੇਤ ਮਜ਼ਦੂਰਾਂ ਨੁੰ ਵਿੱਤੇ ਪੈਕੇਜ ਦੇਣ ਦੀ ਤਰਜ਼ ’ਤੇ ਕਾਂਗਰਸ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਨੁੰ ਮੁਆਵਜ਼ਾ ਨਾ ਦੇਣ ਦੀ ਵੀ ਨਿਖੇਧੀ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਿਸਾਨਾਂ ਵੱਲੋਂ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮੰਗਣ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਅੰਸ਼ਕ ਮੁਆਵਜ਼ਾ ਨੀਤੀ ਪੇਸ਼ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਕਿਸਾਨਾਂ ਨੁੰ ਧੋਖਾ ਦੇਣਾ ਚਾਹੁੰਦੀ ਹੈ ਕਿਉਂਕਿ ਇਸਨੇ 35 ਫੀਸਦੀ ਨੁਕਸਾਨ ਲਈ ਸਿਰਫ 2000 ਰੁਪਏ ਰੱਖੇ ਹਨ ਜਦਕਿ 75 ਫੀਸਦੀ ਦੇ ਨੁਕਸਾਨ ਲਈ 5400 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰੀ ਸੂਤਰ ਸਾਰੇ ਕਿਸਾਨਾਂ ਨੁੰ ਇਸੇ ਦਾਇਰੇ ਵਿਚ ਲਿਆਉਣਾ ਚਾਹੁੰਦੇ ਹਨ ਤੇ ਉਹ ਆਖ ਰਹੇ ਹਨ ਕਿ ਨਰਮੇ ਦੀ ਫਸਲ ਦਾ ਅੰਸ਼ਕ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ 100 ਫੀਸਦੀ ਨੁਕਸਾਨ ਲਈ 12000 ਰੁਪਏ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਨੁੰ ਨਹੀਂ ਮਿਲੇਗਾ। ਉਹਨਾਂ ਕਿਹਾ ਕਿ ਨਰਮਾਂ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਗਿਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਹ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਨਾਲ ਰਲ ਕੇ ਨਿਆਂਪੂਰਨ ਤੇ ਪਾਰਦਰਸ਼ਤੀ ਮੁਆਵਜ਼ਾ ਮੰਗਾਂਗੇ।

ਸਰਦਾਰ ਮਲੂਕਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਸਪਸ਼ਟ ਕਰਨ ਕਿ ਖੇਤ ਮਜ਼ਦੂਰਾਂ ਲਈ ਮੁਆਵਜ਼ਾ ਤੋਂ ਨਾਂਹ ਕਿਉਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਿਸਾਨ ਵੀ ਮੰਨ ਰਹੇ ਹਨ ਕਿ ਨਰਮੇ ਦੀ ਫਸਲ ਤਬਾਹ ਹੋਣ ਨਾਲ ਖੇਤ ਮਜ਼ਦੂਰਾਂ ਨੁੰ ਵੀ ਮਾਰ ਪਈ ਹੈ। ਉਹਨਾਂ ਕਿਹਾ ਕਿ ਉਹਨਾਂ ਦਾ ਰੋਜ਼ਗਾਰ ਖੁੱਸ ਗਿਆ ਹੈ। ਇਸਦੇ ਬਾਵਜੂਦ ਮੁੱਖ ਮੰਤਰੀ, ਜੋ ਖੁਦ ਐਸ ਸੀ ਭਾਈਚਾਰੇ ਨਾਲ ਸਬੰਧਤ ਹਨ, ਨੇ ਕਮਜ਼ੋਰ ਵਰਗ ਲਈ ਬੇਪਰਵਾਹੀ ਨਾਲ ਕੰਮ ਕੀਤਾ ਹੈ। ਅਕਾਲੀ ਦਲ ਨੇ ਇਸਦੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸਾਰੇ ਖੇਤ ਮਜ਼ਦੂਰਾਂ ਵਾਸਤੇ ਵੀ 15000 ਰੁਪਏ ਮੁਆਵਜ਼ਾ ਜਾਰੀ ਕੀਤਾ ਜਾਵੇ।

ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਨੇ ਚੰਨੀ ਨੁੰ ਇਹ ਵੀ ਕਿਹਾ ਕਿ ਉਹ ਤਸਵੀਰਾਂ ਖਿੱਚਵਾਉਣੀਆਂ ਬੰਦ ਕਰ ਕੇ ਕੰਮ ਕਰਨਾ ਸ਼ੁਰੂ ਕਰਨ। ਉਹਨਾਂ ਕਿਹਾ ਕਿ ਸਮਾਜ ਦਾ ਹਰ ਵਰਗ ਤੜਫ ਰਿਹਾ ਹੈ ਪਰ ਮੁੱਖ ਮੰਤਰੀ ਨੁੰ ਇਸਦੀ ਕੋਈ ਪਰਵਾਹ ਨਹੀਂ ਹੈ ਤੇ ਉਹ ਸਿਰਫ ਆਪਣੇ ਲਈ ਤਸਵੀਰਾਂ ਖਿੱਚਵਾਉਣ ਵਿਚ ਰੁੱਝੇ ਹਨ। ਉਹਨਾਂ ਕਿਹਾ ਕਿ ਕਿਸਾਨਾਂ, ਜਿਹਨਾਂ ਨੁੰ ਡੀਜ਼ਲ ਕੀਮਤਾਂ ਵਿਚ ਵਾਧੇ ਦੇ ਕਾਰਨ  ਅਤੇ ਡੀ ਏ ਪੀ ਖਾਦ ਦੀ ਕਾਲਾਬਾਜ਼ੀ ਹੋਣ ਕਾਰਨ ਵੱਧ ਪੈਸੇ ਖਰਚ ਕਰਨੇ ਪੈ ਰਹੇ ਹਨ, ਦੀਆਂ ਤਕਲੀਫਾਂ ਘਟਾਉਣ ਲਈ ਕੋਈ ਯਤਨ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਚੰਨੀ ਸਰਕਾਰ ਨੇ ਪੂਰਨ ਕਰਜ਼ਾ ਮੁਆਫੀ ਜਾਂ ਫਿਰ ਖੁਦਕੁਸ਼ਲ ਕਰਨ ਵਾਲੇ ਕਿਸਾਨ ਦੇ ਪਰਿਵਾਰ ਨੁੰ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਨੁੰ ਨਹੀਂ ਨਿਭਾਇਆ। ਹੁਣ ਇਹ ਨਰਮਾ ਕਿਸਾਨਾਂ ਨੁੰ ਇਨਸਾਫ ਨਹੀਂ ਦੇ ਸਕੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Most Popular

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

by Ranjit Singh
3 weeks ago
0

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ - ਪਿੰਡ ਟਿੱਬੀ ਹਰੀ ਸਿੰਘ ਵਾਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 