ਪ੍ਰਧਾਨ ਮੰਤਰੀ 3 ਨਵੰਬਰ ਨੂੰ ਘੱਟ ਟੀਕਾਕਰਣ ਕਵਰੇਜ ਵਾਲੇ ਜ਼ਿਲ੍ਹਿਆਂ ਦੇ ਨਾਲ ਸਮੀਖਿਆ ਬੈਠਕ ਕਰਨਗੇ

ਚੰਡੀਗੜ੍ਹ,31 ਅਕਤੂਬਰ(ਵਿਸ਼ਵ ਵਾਰਤਾ):-ਜੀ-20 ਸਮਿਟ ਅਤੇ ਸੀਓਪੀ26 ਵਿੱਚ ਹਿੱਸਾ ਲੈ ਕੇ ਦੇਸ਼ ਪਰਤਣ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਨਵੰਬਰ ਨੂੰ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਘੱਟ ਟੀਕਾਕਰਣ ਕਵਰੇਜ ਵਾਲੇ ਜ਼ਿਲ੍ਹਿਆਂ ਦੇ ਨਾਲ ਸਮੀਖਿਆ ਬੈਠਕ ਕਰਨਗੇ।
ਇਸ ਬੈਠਕ ਵਿੱਚ ਕੋਵਿਡ ਦੇ ਟੀਕਿਆਂ ਦੀ ਪਹਿਲੀ ਖੁਰਾਕ ਦੀ 50 ਪ੍ਰਤੀਸ਼ਤ ਤੋਂ ਘੱਟ ਕਵਰੇਜ ਅਤੇ ਦੂਸਰੀ ਖੁਰਾਕ ਦੀ ਘੱਟ ਕਵਰੇਜ ਵਾਲੇ ਜ਼ਿਲ੍ਹੇ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਝਾਰਖੰਡ, ਮਣੀਪੁਰ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ ਅਤੇ ਹੋਰ ਰਾਜਾਂ ਦੇ ਘੱਟ ਟੀਕਾਕਰਣ ਕਵਰੇਜ ਵਾਲੇ 40 ਤੋਂ ਅਧਿਕ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਨਗੇ। ਇਸ ਮੌਕੇ ‘ਤੇ ਇਨ੍ਹਾਂ ਰਾਜਾਂ ਦੇ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ।






















