ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
ਮੁੱਖ ਮੰਤਰੀ ਚੰਨੀ ਕਰਨਗੇ ਇਤਿਹਾਸਕ ਐਲਾਨ

ਚੰਡੀਗੜ੍ਹ, 1ਨਵੰਬਰ(ਵਿਸ਼ਵ ਵਾਰਤਾ)- ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਦੁਪਹਿਰ 2:30 ਵਜੇ ਹੋਣ ਜਾ ਰਹੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਇਕ ਅਹਿਮ ਐਲਾਨ ਕਰਨਗੇ।
1 ਨਵੰਬਰ 2021 || ਇਤਿਹਾਸਕ ਫ਼ੈਸਲਾ
…
1 November, 2021 || Ithasik Fainsla pic.twitter.com/CbPF4HIKGA— Charanjit Singh Channi (@CHARANJITCHANNI) October 30, 2021
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਟਵੀਟਰ ਅਕਾਊਂਟ ‘ਤੇ ਐਲਾਨ ਕੀਤਾ ਹੈ ਕਿ ਉਹ 1 ਨਵੰਬਰ ਨੂੰ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦੇਣਗੇ।ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਕੀ ਤੋਹਫਾ ਦੇਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਪੰਜਾਬ ਦੇ ਲੋਕ ਇਸ ਤੋਹਫੇ ਨੂੰ ਹਮੇਸ਼ਾ ਯਾਦ ਰੱਖਣਗੇ। ਉਹ 1 ਨਵੰਬਰ ਯਾਨਿ ਕਿ ਅੱਜ ਸ਼ਾਮ 4 ਵਜੇ ਆਪਣਾ ਇਤਿਹਾਸਕ ਫੈਸਲਾ ਸੁਣਾਉਣਗੇ।





















