ਥੋੜ੍ਹੀ ਦੇਰ ਵਿੱਚ ਸ਼ੁਰੂ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ
ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਕਰਨਗੇ ਪ੍ਰੈੱਸ ਕਾਨਫਰੰਸ
ਚੰਡੀਗੜ,1 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਥੋੜ੍ਹੀ ਦੇਰ ਵਿੱਚ ਪੰਜਾਬ ਸਿਵਲ ਸਕੱਤਰੇਤ-1,ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ। ਕਿਆਸ ਲੱਗ ਰਹੇ ਹਨ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਕੱਚੇ ਮੁਲਾਜ਼ਮਾਂ ਅਤੇ ਇਸ ਤੋਂ ਇਲਾਵਾ ਆਉਣ ਵਾਲੇ ਤਿਉਹਾਰਾਂ ਸੀਜ਼ਨ ਦੇ ਸੰਬੰਧ ਵਿੱਚ ਕੁੱਝ ਵੱਡੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਲਈ ਦਿਵਾਲੀ ਦੇ ਤੋਹਫੇ ਵਜੋਂ ਅੱਜ ਸ਼ਾਮ ਚਾਰ ਵਜੇ ਕੋਈ ਇਤਿਹਾਸਕ ਐਲਾਨ ਕਰਨ ਦਾ ਵੀ ਐਲਾਨ ਕੀਤਾ ਹੋਇਆ ਹੈ।





















