ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਮਿਲਟਰੀ ਹਸਪਤਾਲ ਨੇੜੇ ਫਿਦਾਈਨ ਹਮਲਾ
ਚੰਡੀਗੜ੍ਹ, 3ਨਵੰਬਰ(ਵਿਸ਼ਵ ਵਾਰਤਾ)ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਦੇਸ਼ ਦੇ ਸਭ ਤੋਂ ਵੱਡੇ ਫੌਜੀ ਹਸਪਤਾਲ ਨੇੜੇ ਫਿਦਾਈਨ ਹਮਲਾ ਹੋਇਆ। ਇਸ ‘ਚ 19 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਜ਼ਿਆਦਾ ਜ਼ਖਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਬੁਲ ਦੇ ਸਰਦਾਰ ਮੁਹੰਮਦ ਦਾਊਦ ਖਾਨ ਮਿਲਟਰੀ ਹਸਪਤਾਲ ਦੇ ਨੇੜੇ ਵੀ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। 400 ਬਿਸਤਰਿਆਂ ਵਾਲੇ ਹਸਪਤਾਲ ਦੇ ਐਂਟਰੀ ਗੇਟ ‘ਤੇ ਦੋ ਧਮਾਕੇ ਹੋਏ।























