ਸਵਦੇਸ਼ੀ ਕੋਰੋਨਾ ਵੈਕਸੀਨ ‘ਕੋਵੈਕਸੀਨ ’ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਮਿਲੀ ਮਨਜ਼ੂਰੀ
BIG NEWS
ਚੰਡੀਗੜ੍ਹ, 3ਨਵੰਬਰ(ਵਿਸ਼ਵ ਵਾਰਤਾ)- ਵਿਸ਼ਵ ਸਿਹਤ ਸੰਗਠਨ (WHO) ਨੇ ਅੱਜ ਭਾਰਤੀ ਕੋਰੋਨਾ ਵੈਕਸੀਨ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਉਸ ਦੇ ਤਕਨੀਕੀ ਸਲਾਹਕਾਰ ਸਮੂਹ ਨੇ ਪਾਇਆ ਹੈ ਕਿ ਕੋਵੈਕਸੀਨ ਉਨ੍ਹਾਂ ਸਾਰੇ ਮਾਪਦੰਡਾਂ ਨੂੰ ਪੂਰਾ ਕਰਦਾ ਹੈ ਜਿਨ੍ਹਾਂ ਤੋਂ ਉੱਪਰ WHO ਨੇ ਹੋਰ ਕੋਰੋਨਾ ਟੀਕਿਆਂ ਨੂੰ ਮਾਨਤਾ ਦਿੱਤੀ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਕੋਵੈਕਸੀਨ ਦੀ ਵਰਤੋਂ ਵਿੱਚ ਕੋਈ ਖ਼ਤਰਾ ਨਹੀਂ ਹੈ ਅਤੇ ਇਸਦੀ ਵਰਤੋਂ ਦੁਨੀਆ ਭਰ ਵਿੱਚ ਕੀਤੀ ਜਾ ਸਕਦੀ ਹੈ।
WHO ਨੇ ਬੁੱਧਵਾਰ ਨੂੰ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਵਰਨਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਕੋਵੈਕਸੀਨ ਨੂੰ ਮਨਜ਼ੂਰੀ ਦੇਣ ਲਈ ਵਿਸ਼ਵ ਸਿਹਤ ਸੰਗਠਨ ਤੇ ਲਗਾਤਾਰ ਦਬਾਅ ਬਣਾਇਆ ਗਿਆ ਸੀ ਅਤੇ ਦੁਨੀਆ ਦੇ ਕਈ ਵੱਡੇ ਦੇਸ਼ ਪਹਿਲਾਂ ਹੀ ਕੋਵੈਕਸੀਨ ਦੀ ਵਰਤੋਂ ਨੂੰ ਮਨਜ਼ੂਰੀ ਦੇ ਚੁੱਕੇ ਹਨ। ਭਾਰਤ ਵਿੱਚ ਇਸ ਵੈਕਸੀਨ ਦਾ ਉਤਪਾਦਨ ਕਰਨ ਵਾਲੀ ਕੰਪਨੀ ਭਾਰਤ ਬਾਇਓਟੈਕ ਅਤੇ ਭਾਰਤ ਸਰਕਾਰ ਵੱਲੋਂ ਇਸ ਨੂੰ ਮਨਜ਼ੂਰੀ ਦਿਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।























