ਟੀਮ ਇੰਡੀਆ ਨੇ ਅਫਗਾਨਿਸਤਾਨ ਨੂੰ ਹਰਾ ਕੇ ਕੀਤੀ ਜ਼ਬਰਦਸਤ ਵਾਪਸੀ
ਚੰਡੀਗੜ੍ਹ, 4ਨਵੰਬਰ(ਵਿਸ਼ਵ ਵਾਰਤਾ)-ਟੀਮ ਇੰਡੀਆ ਨੇ ਸੁਪਰ 12 ਗੇੜ ਦੇ ਗਰੁੱਪ ਬੀ ਦੇ ਮੈਚ ਵਿੱਚ ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾ ਕੇ ਜ਼ਬਰਦਸਤ ਵਾਪਸੀ ਕੀਤੀ। ਪਾਕਿਸਤਾਨ ਅਤੇ ਨਿਊਜ਼ੀਲੈਂਡ ਦੇ ਖਿਲਾਫ ਕਰਾਰੀ ਹਾਰ ਤੋਂ ਬਾਅਦ ਵਾਪਸੀ ਕਰ ਰਹੀ ਟੀਮ ਇੰਡੀਆ ਨੇ ਆਬੂ ਧਾਬੀ ਦੇ ਸਟੇਡੀਅਮ ‘ਤੇ ਸ਼ੁਰੂ ਤੋਂ ਹੀ ਦਬਦਬਾ ਬਣਾ ਲਿਆ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਮਜ਼ਬੂਤ ਸ਼ੁਰੂਆਤ ਕੀਤੀ। ਰੋਹਿਤ ਸ਼ਰਮਾ ਅਤੇ ਕੇਐੱਲ ਰਾਹੁਲ ਦੀ ਸਲਾਮੀ ਜੋੜੀ ਨੇ ਪਹਿਲੀ ਵਿਕਟ ਲਈ ਰਿਕਾਰਡ 140 ਦੌੜਾਂ ਦੀ ਸਾਂਝੇਦਾਰੀ ਕੀਤੀ। ਭਾਰਤ ਦੀ ਸ਼ਾਨਦਾਰ ਜਿੱਤ ਦੇ ਨਾਲ ਹੀ ਮੈਚ ਵਿੱਚ ਕਈ ਰਿਕਾਰਡ ਵੀ ਬਣੇ।























