ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ ‘ਚ ਦੂਜੀ ਸ਼ਾਨਦਾਰ ਜਿੱਤ ਕੀਤੀ ਦਰਜ
ਚੰਡੀਗੜ੍ਹ, 6ਨਵੰਬਰ(ਵਿਸ਼ਵ ਵਾਰਤਾ)-ਭਾਰਤੀ ਕ੍ਰਿਕਟ ਟੀਮ ਨੇ ਆਈਸੀਸੀ ਟੀ-20 ਵਿਸ਼ਵ ਕੱਪ ਦੇ ਆਖਰੀ ਦੋ ਮੈਚਾਂ ਵਿੱਚ ਧਮਾਕੇਦਾਰ ਪ੍ਰਦਰਸ਼ਨ ਕਰਦਿਆਂ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ। ਸਕਾਟਲੈਂਡ ਦੇ ਖਿਲਾਫ ਟੀਮ ਇੰਡੀਆ ਨੇ ਸਿਰਫ 39 ਗੇਂਦਾਂ ‘ਤੇ ਜਿੱਤ ਦਰਜ ਕਰਕੇ ਅੰਕ ਸੂਚੀ ਵਿੱਚ ਵੱਡਾ ਉਲਟਫੇਰ ਕੀਤਾ। ਪਹਿਲਾਂ ਖੇਡਦਿਆਂ ਸਕਾਟਲੈਂਡ ਦੀ ਟੀਮ ਪੂਰੇ 20 ਓਵਰ ਵੀ ਨਹੀਂ ਖੇਡ ਸਕੀ ਅਤੇ 85 ਦੌੜਾਂ ‘ਤੇ ਆਲ ਆਊਟ ਹੋ ਗਈ। ਰਵਿੰਦਰ ਜਡੇਜਾ ਅਤੇ ਮੁਹੰਮਦ ਸ਼ਮੀ ਨੇ 3-3 ਵਿਕਟਾਂ ਲਈਆਂ। ਭਾਰਤ ਨੇ 6.3 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ। ਕੇਐਲ ਰਾਹੁਲ ਨੇ ਸਿਰਫ਼ 19 ਗੇਂਦਾਂ ਵਿੱਚ 50 ਦੌੜਾਂ ਦੀ ਤੇਜ਼ ਪਾਰੀ ਖੇਡੀ।























