ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਨਤਮਸਤਕ ਹੋ ਕੇ ਬੇਅਦਬੀ ਦੇ ਦੋਸ਼ੀਆਂ ਲਈ ਮਿਸਾਲੀ ਸਜਾ ਦੀ ਕੀਤੀ ਅਰਦਾਸ

ਚੰਡੀਗੜ੍ਹ,6 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅੱਜ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਬਰਗਾੜੀ ਵਿਖੇ ਨਤਮਸਤਕ ਹੋਏ । ਉਹਨਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜਾ ਦਵਾਉਣ ਲਈ ਅਰਦਾਸ ਕੀਤੀ । ਦੱਸ ਦਈਏ ਕਿ ਕੱਲ ਸਿੱਧੂ ਵੱਲੋਂ ਪ੍ਰੈੱਸ ਕਾਨਫਰੰਸ ਸੱਦੀ ਗਈ ਸੀ। ਜਿਸ ਵਿੱਚ ਉਹਨਾਂ ਨੇ ਸਿੱਧੇ ਤੌਰ ਤੇ ਪੰਜਾਬ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁੱਕੇ ਸਨ ਤੇ ਪੁੱਛਿਆ ਸੀ ਕਿ ਮੌਜੂਦਾ ਸਰਕਾਰ ਨੇ ਆਪਣੇ 50 ਦਿਨਾਂ ਦੇ ਕਾਰਜਕਾਲ ਦੌਰਾਨ ਬੇਅਦਬੀ ਦੇ ਦੋਸ਼ੀਆਂ ਨੂੰ ਸਜਾ ਦਵਾਉਣ ਲਈ ਕਿਹੜੇ ਕਦਮ ਚੁੱਕੇ ਹਨ।
Ardas at Gurudwaara saheb Burj Jawahar Singh wala , Bargari …. Praying for exemplary punishment for those involved in the sacrilege of Guru Granth saheb ji … should be a deterrent for generations to come ! pic.twitter.com/Cm4jXU8kH5
— Navjot Singh Sidhu (@sherryontopp) November 6, 2021






















