ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀ ਟਰਮ 1 ਪ੍ਰੀਖਿਆ ਸੰਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਚੰਡੀਗੜ੍ਹ,6ਨਵੰਬਰ(ਵਿਸ਼ਵ ਵਾਰਤਾ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ 10ਵੀਂ ਅਤੇ 12ਵੀਂ ਦੀ ਟਰਮ 1 ਪ੍ਰੀਖਿਆ 2021 ਸੰਬੰਧੀ ਕੁਝ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਹਨਾਂ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੇ ਰੋਲ ਨੰਬਰ 9 ਨਵੰਬਰ ਤੱਕ ਵੈੱਬਸਾਈਟ ਉਤੇ ਅਪਲੋਡ ਕੀਤੇ ਜਾਣਗੇ। ਇਸ ਦੇ ਨਾਲ ਹੀ ਪ੍ਰੀਖਿਆ ਦੀ ਮਿਆਦ ਵੀ 90 ਮਿੰਟ ਨਿਰਧਾਰਤ ਕੀਤੀ ਗਈ ਹੈ। ਪ੍ਰੀਖਿਆ ਸਵੇਰੇ 10.30 ਦੀ ਬਜਾਏ 11.30 ਵਜੇ ਸ਼ੁਰੂ ਹੋਵੇਗੀ। ਪ੍ਰੀਖਿਆ ਤੋਂ ਪਹਿਲਾਂ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦੀ ਬਜਾਏ 20 ਮਿੰਟ ਦਿੱਤੇ ਜਾਣਗੇ। 10ਵੀਂ ਦੀ ਪ੍ਰੀਖਿਆ 17 ਨਵੰਬਰ 2021 ਤੋਂ ਸ਼ੁਰੂ ਹੋਵੇਗੀ ਅਤੇ 12ਵੀਂ ਦੀ ਪ੍ਰੀਖਿਆ 16 ਨਵੰਬਰ 2021 ਤੋਂ ਸ਼ੁਰੂ ਹੋਵੇਗੀ।






















