• Latest
  • Trending
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਇਆ ਤਰੀਕ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਇਆ ਤਰੀਕ ਦਾ ਐਲਾਨ

5 years ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

37 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

45 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

50 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

50 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

4 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਇਆ ਤਰੀਕ ਦਾ ਐਲਾਨ

November 6, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਇਆ ਤਰੀਕ ਦਾ ਐਲਾਨ

ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮੌਕੇ ਬੀਬੀ ਜਗੀਰ ਕੌਰ, ਸ. ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਬੂਟਾ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਹਰਜਿੰਦਰ ਸਿੰਘ ਧਾਮੀ ਅਤੇ ਹੋਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਇਆ ਤਰੀਕ ਦਾ ਐਲਾਨ

ਪੜ੍ਹੋ ਕਦੋਂ ਤੇ ਕਿੱਥੇ ਹੋੋਵੇਗੀ ਨਵੇਂ ਅਹੁਦੇਦਾਰਾਂ ਦੀ ਚੋਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਇਆ ਤਰੀਕ ਦਾ ਐਲਾਨ
ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮੌਕੇ ਬੀਬੀ ਜਗੀਰ ਕੌਰ, ਸ. ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਬੂਟਾ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਹਰਜਿੰਦਰ ਸਿੰਘ ਧਾਮੀ ਅਤੇ ਹੋਰ

ਚੰਡੀਗੜ੍ਹ, 6 ਨਵੰਬਰ(ਵਿਸ਼ਵ ਵਾਰਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ 29 ਨਵੰਬਰ ਨੂੰ ਕੀਤੀ ਜਾਵੇਗੀ। ਇਸ ਸਬੰਧ ਵਿਚ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਵਿਖੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿੱਖ ਗੁਰਦੁਆਰਾ ਐਕਟ ਅਨੁਸਾਰ ਹਰ ਸਾਲ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ, ਜਿਸ ਸਬੰਧ ਵਿਚ 21 ਦਿਨ ਪਹਿਲਾਂ ਘੋਸ਼ਣਾ ਜ਼ਰੂਰੀ ਹੁੰਦੀ ਹੈ। ਇਸ ਵਾਰ 29 ਨਵੰਬਰ ਨੂੰ ਜਨਰਲ ਹਾਊਸ ਦੌਰਾਨ ਇਹ ਚੋਣ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਜਾਵੇਗੀ। ਇਸੇ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨ ਤਾਰਨ ਵਿਖੇ 200 ਲੜਕੀਆਂ ਨੂੰ ਮੁਫ਼ਤ ਵਿਦਿਆ ਦੇਣ ਲਈ ਕੇਂਦਰ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿਚ ਮਾਝਾ ਖੇਤਰ ਦੀਆਂ ਲੋੜਵੰਦ ਅਤੇ ਹੁਸ਼ਿਆਰ ਸਿੱਖ ਲੜਕੀਆਂ ਨੂੰ ਦਾਖ਼ਲਾ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਦੁਆਬਾ ਖੇਤਰ ਵਿਚ ਮਾਤਾ ਗੁਜਰੀ ਜੀ ਕਾਲਜ ਕਰਤਾਰਪੁਰ ਵਿਖੇ 200 ਬੱਚੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਮਾਲਵਾ ਇਲਾਕੇ ਵਿਚ ਤਖ਼ਤ ਸ੍ਰੀ ਦਮਦਮਾ ਸਾਹਬ ਵਿਖੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ 200 ਲੜਕੀਆਂ ਨੂੰ ਮੁਫ਼ਤ ਵਿੱਦਿਆ ਦਿੱਤੀ ਜਾ ਰਹੀ ਹੈ, ਜਿਨ੍ਹਾਂ ਵਿਚ ਜ਼ਿਆਦਾਤਰ ਜੰਮੂ ਕਸ਼ਮੀਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ, ਉਨ੍ਹਾਂ ਦੇ ਹੋਸਟਲ ਅਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਇਕ ਹੋਰ ਅਹਿਮ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਸੰਸਥਾ ਵੱਲੋਂ ਕੈਨੇਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਪ੍ਰਿੰਟਿੰਗ ਪ੍ਰੈੱਸ ਜਲਦ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਕੈਨੇਡਾ ਭੇਜੇ ਗਏ ਵਫ਼ਦ ਨੇ ਆਪਣੀ ਰਿਪੋਰਟ ਦਿੱਤੀ ਹੈ, ਜਿਸ ਅਨੁਸਾਰ ਜਲਦ ਹੀ ਪ੍ਰੈੱਸ ਲਗਾਉਣ ਲਈ ਅਮਲ ਆਰੰਭਿਆ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕੈਨੇਡਾ ਵਿਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ 70 ਤੋਂ ਜ਼ਿਆਦਾ ਗੁਰਦੁਆਰਾ ਕਮੇਟੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਦੀ ਹਰ ਰਾਇ ਨੂੰ ਵਾਚਣ ਉਪਰੰਤ ਪ੍ਰੈੱਸ ਲਗਾਉਣ ਲਈ ਸਥਾਨ ਨਿਰਧਾਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿਚ ਚਾਰ ਥਾਵਾਂ ਤੋਂ ਪੈ੍ਰੱਸ ਲਈ ਜ਼ਮੀਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ, ਜਿਨ੍ਹਾਂ ਬਾਰੇ ਜਥੇਦਾਰ ਸ੍ਰੀ ਅਕਾਲ ਤਖ਼ਤ ਨਾਲ ਵਿਚਾਰ ਵਿਟਾਂਦਰੇ ਮਗਰੋਂ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਬਾਅਦ ਯੂਰਪ, ਆਸਟ੍ਰੇਲੀਆ ਅਤੇ ਅਮਰੀਕਾ ਆਦਿ ਦੇਸ਼ਾਂ ਵਿਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਲਈ ਯਨਤ ਕੀਤੇ ਜਾਣਗੇ।
ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਟਿਕਰੀ ਬਾਰਡਰ ਵਿਖੇ ਬੀਤੇ ਦਿਨੀ ਟਿੱਪਰ ਹੇਠ ਆ ਕੇ ਚਲਾਣਾ ਕਰ ਗਈਆਂ ਤਿੰਨ ਕਿਸਾਨ ਬੀਬੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦਿੱਤੇ ਜਾਣਗੇ। ਇਸ ਤਰ੍ਹਾਂ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਕੁਲਦੀਪ ਸਿੰਘ ਵਡਾਲਾ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ 15 ਨਵੰਬਰ 2021 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ 100 ਸਾਲਾ ਸਫ਼ਰ ਸ਼ਾਨਾਮੱਤਾ ਰਿਹਾ ਹੈ ਅਤੇ ਇਸ ਦੌਰਾਨ ਸੰਸਥਾ ਨੇ ਬੜੀ ਬਿਹਤਰੀ ਦੇ ਨਾਲ ਸਿੱਖ ਮਸਲਿਆਂ ਦੀ ਪੈਰਵਾਈ ਕਰਨ ਦੇ ਨਾਲ-ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾਵਾਂ ਨਾਲ ਅੱਗੇ ਵਧਾਇਆ ਹੈ।
ਅੱਜ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਇਕ ਸਾਲ ਦੇ ਕਾਰਜਕਾਲ ਦੌਰਾਨ ਸਹਿਯੋਗ ਕਰਨ ਲਈ ਕਮੇਟੀ ਮੈਂਬਰ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਮੂਹ ਕਾਰਜਕਾਰਨੀ ਮੈਂਬਰਾਂ ਨੇ ਬੀਬੀ ਜਗੀਰ ਕੌਰ ਵੱਲੋਂ ਬੀਤੇ ਇਕ ਸਾਲ ਵਿਚ ਕੀਤੇ ਗਏ ਬਿਹਤਰ ਕਾਰਜਾਂ ਦੀ ਭਰਵੀਂ ਪ੍ਰਸ਼ੰਸਾ ਕੀਤੀ ਅਤੇ ਕਿਸਾਨੀ ਸੰਘਰਸ਼ ਦੇ ਨਾਲ-ਨਾਲ ਕੋਰੋਨਾ ਸਮੇਂ ਨਿਭਾਈਆਂ ਸੇਵਾਵਾਂ ਨੂੰ ਯਾਦਗਾਰੀ ਦੱਸਿਆ।  
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਬਲਦੇਵ ਸਿੰਘ ਚੂੰਘਾਂ, ਸ. ਨਵਤੇਜ ਸਿੰਘ ਕਾਉਣੀ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਹਰਭਜਨ ਸਿੰਘ ਮਸਾਣਾਂ, ਸ. ਮਿੱਠੂ ਸਿੰਘ ਕਾਹਨੇਕੇ, ਸ. ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਲੱਖਣ ਸਿੰਘ ਭੰਗਾਲੀ, ਸ. ਲਖਬੀਰ ਸਿੰਘ, ਡਾ. ਸੁਖਬੀਰ ਸਿੰਘ ਆਦਿ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
7 hours ago
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 