• Latest
  • Trending
ਮੁੱਖ ਮੰਤਰੀ ਚੰਨੀ ਨੇ 114 ਕਰੋੜ ਰੁਪਏ ਦੀ ਲਾਗਤ ਵਾਲੇ ਸਤਲੁਜ ਦਰਿਆ ‘ਤੇ ਬਨਣ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਚੰਨੀ ਨੇ 114 ਕਰੋੜ ਰੁਪਏ ਦੀ ਲਾਗਤ ਵਾਲੇ ਸਤਲੁਜ ਦਰਿਆ ‘ਤੇ ਬਨਣ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ

5 years ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

11 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

36 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

1 hour ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

1 hour ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

3 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

3 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਚੰਨੀ ਨੇ 114 ਕਰੋੜ ਰੁਪਏ ਦੀ ਲਾਗਤ ਵਾਲੇ ਸਤਲੁਜ ਦਰਿਆ ‘ਤੇ ਬਨਣ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ

November 6, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਚੰਨੀ ਨੇ 114 ਕਰੋੜ ਰੁਪਏ ਦੀ ਲਾਗਤ ਵਾਲੇ ਸਤਲੁਜ ਦਰਿਆ ‘ਤੇ ਬਨਣ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਚੰਨੀ ਨੇ 114 ਕਰੋੜ ਰੁਪਏ ਦੀ ਲਾਗਤ ਵਾਲੇ ਸਤਲੁਜ ਦਰਿਆ ‘ਤੇ ਬਨਣ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ
·         ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਰਹੇ ਮੌਜੂਦ
·         ਮੁੱਖ ਮੰਤਰੀ ਨੇ ਫ਼ਤਿਹਗੜ ਸਾਹਿਬ-ਬੇਲਾ ਸੜਕ ਦਾ ਨਾਮ ਮਾਤਾ ਗੁਜਰੀ ਮਾਰਗ ਰੱਖਣ ਦਾ ਕੀਤਾ ਐਲਾਨ
·         ਸ੍ਰੀ ਚਮਕੌਰ ਸਾਹਿਬ ਤੇ ਖਰੜ ਵਿਖੇ ਹਾਕੀ ਦੇ ਐਸਟਰੋਟਰਫ ਮੈਦਾਨ ਤਿਆਰ ਕਰਨ ਲਈ 10-10 ਕਰੋੜ ਰੁਪਏ ਦੇਣ ਦਾ ਐਲਾਨ

ਮੁੱਖ ਮੰਤਰੀ ਚੰਨੀ ਨੇ 114 ਕਰੋੜ ਰੁਪਏ ਦੀ ਲਾਗਤ ਵਾਲੇ ਸਤਲੁਜ ਦਰਿਆ ‘ਤੇ ਬਨਣ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ

ਸ੍ਰੀ ਚਮਕੌਰ ਸਾਹਿਬ, 6 ਨਵੰਬਰ (ਵਿਸ਼ਵ ਵਾਰਤਾ):-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਵਿਖੇ ਸਤਲਜੁ ਦਰਿਆ ‘ਤੇ 114 ਕਰੋੜ ਰੁਪਏ ਦੀ ਲਾਗਤ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਲਈ ਨਿੱਜੀ ਤੌਰ ‘ਤੇ ਮੁੱਖ ਮੰਤਰੀ ਬਨਣ ਨਾਲੋ ਵੀ ਵੱਡਾ ਦਿਨ ਹੈ ਕਿਉਂਕਿ ਇਹ ਪੁਲ ਬਨਣ ਨਾਲ ਇਸ ਇਲਾਕੇ ਦੇ ਲੋਕਾਂ ਲਈ ਤਰੱਕੀ ਦੇ ਰਾਹ ਖੁਲੱਣਗੇ।ਇਸ ਇਲਾਕੇ ਵਿਚ ਉਦਯੋਗ ਲੱਗਣਗੇ ਅਤੇ ਲੋਕਾਂ ਲਈ ਵਪਾਰ ਦੇ ਦਰਵਾਜੇ ਖੁੱਲਣ ਨਾਲ ਆਰਥਿਕ ਖੁਸ਼ਹਾਲੀ ਆਵੇਗੀ।ਇਸ ਪੁਲ ਦੇ ਨਿਰਮਾਣ ਅਤੇ ਬੇਲਾ ਤੋਂ ਪਨਿਆਲੀ ਤੱਕ ਨਵੀਂ ਲਿੰਕ ਸੜਕ ਦੀ ਉਸਾਰੀ ਨਾਲ ਦੁਆਬੇ ਤੋਂ ਚੰਡੀਗੜ੍ਹ ਦੀ ਦੂਰੀ 20-25 ਕਿਲੋਮੀਟਰ ਘੱਟ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਸੱਤਲੁਜ ਦਰਿਆ ਉੱਤੇ ਬਨਣ ਵਾਲਾ ਇਹ ਪੁਲ 12 ਮੀਟਰ ਚੌੜਾ ਅਤੇ 1188 ਮੀਟਰ ਲੰਬਾ ਅਤੇ ਇਸ ਦੇ ਨਾਲ ਹੀ ਬਿਸਤ-ਦੁਆਬ ਨਹਿਰ ਉੱਤੇ 42 ਮੀਟਰ ਲੰਬਾ ਇੱਕ ਹੋਰ ਪੁਲ ਬਣੇਗਾ, ਜਿਸ ‘ਤੇ 10 ਕਰੋੜ ਰੁਪਏ ਖਰਚ ਆਵੇਗਾ।ਮੁੱਖ ਮੰਤਰੀ ਅੱਗੇ ਇਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜੇ ਤਿੰਨ ਸ਼ਹਿਰਾਂ ਸ਼੍ਰੀ ਫਤਿਹਗੜ੍ਹ ਸਾਹਿਬ, ਸ਼੍ਰੀ ਚਮਕੌਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਨਾਲ ਜੋੜਨ ਇਸ ਵਾਲੀ ਸੜਕ ਦਾ ਨਾਮ ਮਾਤਾ ਗੁਜਰ ਕੌਰ ਮਾਰਗ ਹੋਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਮੀਨ ਪ੍ਰਾਪਤ ਕੀਤੀ ਜਾ ਰਹੀ ਹੈ ਅਤੇ ਅਗਲੇ 6 ਮਹੀਨੇ ਦੇ ਅੰਦਰ ਅੰਦਰ ਪੁੱਲ ਦਾ ਢਾਂਚਾ ਖੜਾ ਕਰ ਲਿਆ ਜਾਵੇਗਾ ਅਤੇ ਡੇਢ ਸਾਲ ਦੇ ਅੰਦਰ ਅੰਦਰ ਇਸ ਪ੍ਰੋਜੈਕਟ ਨੂੰ ਪੂਰਾ ਕਰ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਖੀ ਸਿੱਖਿਆ ਪ੍ਰਦਾਨ ਕਰਨ ਲਈ ਸ਼੍ਰੀ ਚਮਕੌਰ ਸਾਹਿਬ ਵਿਖੇ ਇਸ ਮਾਰਗ ਉਪਰ 500 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਵੀ ਉਸਾਰੀ ਅਧੀਨ ਹੈ, ਜਿਸ ਦੀ ਪਹਿਲੀ ਬਿਲਡਿੰਗ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਇਸ ਪ੍ਰੋਜੈਕਟ ਦੇ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਸਿਹਰਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਕੈਬਨਿਟ ਮੰਤਰੀ ਸਨ ਉਦੋਂ ਤੋਂ ਹੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਪੁਲ ਅਤੇ ਸੜਕ ਦੇ ਪ੍ਰੋਜੈਕਟ ਨੂੰ ਪਾਸ ਕਰਵਾਉਣ ਲਈ ਬਹੁਤ ਮੱਦਦ ਕੀਤੀ ਹੈ।
ਇਸ ਮੌਕੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼੍ਰੀ ਚਮਕੌਰ ਸਾਹਿਬ ਅਤੇ ਖਰੜ ਵਿਖੇ ਹਾਕੀ ਦੇ ਐਸਟਰੋਟਰਫ ਮੈਦਾਨ ਤਿਆਰ ਕਰਨ ਲਈ 10-10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿਚ 82 ਅਸਥਾਈ ਲਿੰਕ ਰਸਤਿਆਂ ਨੂੰ 90 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੀਨਿਆਂ ਵਿਚ ਪੱਕਾ ਕੀਤਾ ਜਾਵੇਗਾ।
ਇਸ ਮੌਕੇ ਪ੍ਰੋਜੈਕਟ ਦੀਆਂ ਤਕਨੀਕੀ ਬਾਰੀਕੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 114.81 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਗ੍ਰੀਨ ਫੀਲਡ ਪ੍ਰੋਜੈਕਟ ਹੈ। ਇਹ ਪ੍ਰੋਜੈਕਟ ਨਵਾਂ ਲਿੰਕ ਰੂਟ 8.1 ਕਿਲੋਮੀਟਰ ਲੰਬਾ ਅਤੇ 7 ਮੀਟਰ ਚੌੜਾ ਮੈਟਲ ਰੋਡ ਹੋਵੇਗਾ।ਇਸ ਤੋਂ ਇਲਾਵਾ 23 ਕਲਵਰਟ, ਬੇਲਾ ਚੌਕ ਵਿਖੇ ਰੋਟਰੀ ਜੰਕਸ਼ਨ ਅਤੇ 2 ਬੱਸ ਸ਼ੈਲਟਰ ਹੋਣਗੇ। ਪੁਲਾਂ ਦੀ ਲਾਗਤ 71 ਕਰੋੜ ਰੁਪਏ ਅਤੇ ਸੜਕ ਦੇ ਹਿੱਸੇ ਦੀ ਲਾਗਤ 25 ਕਰੋੜ ਰੁਪਏ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਦਰਸ਼ਨ ਲਾਲ ਮੰਗੂਪੁਰੀਆ, ਸਾਬਕਾ ਵਿਧਾਇਕ ਭਾਗ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ, ਆਈ.ਜੀ ਰੋਪੜ ਰੇਂਜ ਸ਼੍ਰੀ ਅਰੁਨ ਕੁਮਾਰ ਮਿੱਤਲ, ਚੀਫ ਇੰਜਨੀਆਰ ਲੋਕ ਨਿਰਾਮਾਣ ਵਿਭਾਗ ਪਰਮ ਜੋਤੀ ਅਰੋੜਾ, ਐਸ.ਐਸ.ਪੀ ਰੂਪਨਗਰ ਵਿਕਾਸ ਸੋਨੀ ਤੋਂ ਇਲਵਾ ਇਲਾਕੇ ਦੇ ਕਈ ਮੋਹਤਬਰ ਆਗੂ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
12 hours ago
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 