ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਨੂੰ ਹੋਵੇਗੀ ਅਹਿਮ ਮੀਟਿੰਗ
ਪੜ੍ਹੋ ਕੀ ਹੋਵੇਗਾ ਬੈਠਕ ਦਾ ਏਜੰਡਾ
ਚੰਡੀਗੜ੍ਹ,8 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਗਈ ਹੈ। ਇਸ ਮੀਟਿੰਗ ਦਾ ਕੋਈ ਅਗਾਊਂ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।ਇਸ ਤੋਂ ਇਲਾਵਾ ਬੈਠਕ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦਿਆਂ ਨੂੰ ਲੈ ਕੇ ਕਿਸੇ ਵੱਡੇ ਫੈਸਲੇ ਤੇ ਮੋਹਰ ਲੱਗ ਸਕਦੀ ਹੈ। ਦੱਸ ਦਈਏ ਕਿ ਅੱਜ ਹੀ ਨਵਜੋਤ ਸਿੰਘ ਸਿੱਧੂੂ ਨੇ ਬੇਅਦਬੀ ਅਤੇ ਨਸ਼ਿਆਂ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨੇ ਸਾਧੇ ਸਨ। ਇਸ ਤੋਂ ਇਲਾਨਵਾ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਡੀਜੀਪੀ ਤੇ ਵੀ ਸਵਾਲ ਚੁੱਕੇ ਸਨ।























