ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਕੀਤੀ ਨਵਜੋਤ ਸਿੰਘ ਸਿੱਧੂ ਨਾਲ ਮੀਟਿੰਗ

ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ)- ਕਾਂਗਰਸ ਦੇ ਕਾਟੋ-ਕਲੇਸ਼ ਦੇ ਚਲਦਿਆਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਅਹਿਮ ਮੀਟਿੰਗ ਹੋਈ। ਵਰਨਣਯੋਗ ਹੈ ਕਿ ਬੀਤੇ ਦਿਨੀਂ ਵੀ ਇਹਨਾਂ ਦੀ ਮੀਟਿੰਗ ਹੋਈ ਸੀ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸਿੱਧੂ ਇਸ ਗੱਲ ਤੇ ਅੜੇ ਹੋਏ ਹਨ ਕਿ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਉਹਨਾਂ ਦੇ ਅਹੁਦਿਆਂ ਤੋਂ ਤਰੁੰਤ ਹਟਾਇਆ ਜਾਵੇ। ਤਾਂਹੀ ਉਹ ਕਾਂਗਰਸ ਪ੍ਰਧਾਨ ਦਾ ਕਾਰਜਭਾਰ ਸੰਭਾਲਣਗੇ। ਜਦੋਂ ਕਿ ਉਹਨਾਂ ਨੇ ਕਿਹਾ ਸੀ ਕਿ ਉਹਨਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।






















