ਇਤਿਹਾਸਕ ਕਿਸਾਨ ਅੰਦੋਲਨ
26 ਨਵੰਬਰ ਨੂੰ ਕਿਸਾਨ ਅੰਦੋਲਨ ਨੂੰ ਇਕ ਸਾਲ ਹੋ ਜਾਵੇਗਾ ਪੂਰਾ
ਸਿੰਘੂ ਬਾਰਡਰ ਤੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਸਾਨ ਆਗੂ
ਮੀਟਿੰਗ ਵਿੱਚ ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ

ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਨੂੰ ਇਸ ਮਹੀਨੇ 26 ਨਵੰਬਰ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਅੱਜ ਸਿੰਘੂ ਬਾਰਡਰ ਤੇ ਕਿਸਾਨ ਆਗੂਆਂ ਵੱਲੋਂ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਕੁਝ ਦੇਰ ਵਿੱਚ ਸ਼ੁਰੂ ਹੋ ਜਾਵੇਗੀ। ਜਿਸ ਲਈ ਕਿਸਾਨ ਆਗੂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਮੀਟਿੰਗ ਵਿੱਚ ਕੋਈ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।






















