ਆਮ ਆਦਮੀ ਪਾਰਟੀ ਨੂੰ ਝਟਕਾ
ਇਸ ਵਿਧਾਇਕਾ ਨੇ ਦਿੱਤਾ ਪਾਰਟੀ ਮੈਂਬਰਸ਼ਿਪ ਤੋਂ ਅਸਤੀਫਾ

ਚੰਡੀਗੜ੍ਹ, 10ਨਵੰਬਰ(ਵਿਸ਼ਵ ਵਾਰਤਾ)- ਹਲਕਾ ਬਠਿੰਡਾ ਦਿਹਾਤੀ ਤੋਂ ‘ਆਪ’ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਵੱਲੋਂ ਅੱਜ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਹਨਾਂ ਨੇ ਆਪਣੇ ਫੇਸਬੁੱਕ ਪੇਜ਼ ਤੇ ਆਪਣੇ ਅਸਤੀਫੇ ਦੀ ਪੋਸਟ ਸਾਂਝੀ ਕੀਤੀ ਹੈ।ਉਹਨਾਂ ਨੇ ਪੋਸਟ ਸ਼ਾਂਝੀ ਕਰਦੇ ਹੋਏ ਲਿਖਿਆ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਜੀ ਮੈਂ ਰੁਪਿੰਦਰ ਕੌਰ ਰੂਬੀ ਵਿਧਾਇਕਾ ਹਲਕਾ ਦਿਹਾਤੀ ਬਠਿੰਡਾ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦਿੰਦੀ ਹਾਂ । ਕ੍ਰਿਪਾ ਕਰਕੇ ਮੇਰਾ ਅਸਤੀਫਾ ਮਨਜ਼ੂਰ ਕੀਤਾ ਜਾਵੇ।ਇਥੇ ਇਹ ਗੱਲ ਵਰਨਣਯੋਗ ਹੈ ਕਿ ਰੂਬੀ ਨੇ ਪਿਛਲੇ ਦਿਨੀਂ ‘ਆਪ’ ਦੀ ਲੀਡਰਸ਼ਿਪ ਤੇ ਸਵਾਲ ਖੜ੍ਹੇ ਕੀਤੇ ਸਨ।

https://twitter.com/RubyAap/status/1458125660094824453?s=20






















