ਨਵੇਂ ਏਜੀ ਦੀ ਨਿਯੁਕਤੀ ਤੋਂ ਪਹਿਲਾਂ ਮਨੀਸ਼ ਤਿਵਾੜੀ ਦਾ ਵੱਡਾ ਬਿਆਨ,ਨਵਜੋਤ ਸਿੱਧੂ ਤੇ ਵਿੰਨ੍ਹਿਆ ਨਿਸ਼ਾਨਾ
ਚੰਨੀ ਸਰਕਾਰ ਨੂੰ ਦਿੱਤੀ ਇਹ ਸਲਾਹ,ਪੜ੍ਹੋ ਪੂਰੀ ਖਬਰ

ਚੰਡੀਗੜ੍ਹ,10 ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਕੱਲ੍ਹ ਮਨਜ਼ੂਰ ਕਰ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਵਾਂ ਏਜੀ ਮਿਲ ਜਾਵੇਗਾ। ਨਵੇਂ ਏਜੀ ਦੀ ਨਿਯੁਕਤੀ ਤੋਂ ਪਹਿਲਾਂ ਹੀ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਨੂੰ ਸਲਾਹ ਦਿੱਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਜਿਵੇਂ ਕਿ ਪੰਜਾਬ ਸਰਕਾਰ ਨਵਾਂ ਏਜੀ ਨਿਯੁਕਤ ਕਰਨ ਜਾ ਰਹੀ ਹੈ ਉਸਤੋਂ ਪਹਿਲਾਂ ਸਰਕਾਰ ਨੂੰ ਬਾਰ ਕੌਂਸਲ ਦੇ ਨਿਯਮਾਂ ਨੂੰ ਘੋਖ ਲੈਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਅਸਿੱਧੇ ਤੌਰ ਤੇ ਨਵਜੋਤ ਸਿੱਧੂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਕੋਈ ਵੀ ਵਕੀਲ ਆਪਏ ਕਲਾਇੰਟ ਜਾਂ ਕੇਸ ਨਾਲ ਵਿਹਾਇਆ(ਬੰਨ੍ਹਿਆ) ਨਹੀਂ ਹੁੰਦਾ,ਅਤੇ ਏਜੀ ਦੇ ਅਹੁਦੇ ਦਾ ਸਿਆਸੀਕਰਨ ਕਰਨਾ ਬੇਹੱਦ ਮੰਦਭਾਗਾ ਹੈ। ਜਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੁੱਲ੍ਹੇ ਤੌਰ ਤੇ ਏਜੀ ਅਤੇ ਡੀਜੀਪੀ ਦੀਆਂ ਨਿਯੁਕਤੀਆਂ ਦਾ ਵਿਰੋਧ ਕੀਤਾ ਸੀ। ਉਹਨਾਂ ਨੇ ਇਹ ਵੀ ਕਿਹਾ ਸੀ ਕਿ ਜਦੋਂ ਤੱਕ ਪੰਜਾਬ ਨੂੰ ਨਵਾਂ ਏਜੀ ਨਹੀਂ ਮਿਲਦਾ ਉਹ ਪ੍ਰਧਾਨ ਵਜੋਂ ਆਪਣਾ ਕਾਰਜਭਾਰ ਨਹੀਂ ਸੰਭਾਲਣਗੇ।
https://twitter.com/ManishTewari/status/1458271601883971585?s=20
https://twitter.com/ManishTewari/status/1458271606820667398?s=20






















