ਇੰਗਲੈਂਡ ਨੂੰ ਹਰਾ ਕੇ ਟੀ-20 ਦੇ ਫਾਈਨਲ ‘ਚ ਨਿਊਜ਼ੀਲੈਂਡ

ਨਵੀਂ ਦਿੱਲੀ,11ਨਵੰਬਰ(ਵਿਸ਼ਵ ਵਾਰਤਾ)- ਨਿਊਜ਼ੀਲੈਂਡ ਦੇ ਕੇਨ ਵਿਲੀਅਮਸਨ ਦੀ ਟੀਮ ਨੇ ਇੰਗਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ।ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ 4 ਵਿਕਟਾਂ ਦੇ ਨੁਕਸਾਨ ‘ਤੇ 166 ਦੌੜਾਂ ਬਣਾਈਆਂ ਹਨ। ਮੋਇਨ ਅਲੀ ਨੇ ਅਜੇਤੂ 51 ਦੌੜਾਂ ਬਣਾਈਆਂ। ਟੀਮ ਨੇ 167 ਦੌੜਾਂ ਦੇ ਟੀਚੇ ਨੂੰ ਰੋਮਾਂਚਕ ਢੰਗ ਨਾਲ 19 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ’ਤੇ ਹਾਸਲ ਕਰ ਲਿਆ।






















