ਵਿਧਾਨ ਸਭਾ ਸ਼ੈਸ਼ਨ ਤੋਂ ਪਹਿਲਾਂ ‘ਅਕਾਲੀ ਦਲ’ ਅਤੇ ‘ਆਪ’ ਨੇ ਕੀਤਾ ਪੈਦਲ ਰੋਸ ਮਾਰਚ

ਚੰਡੀਗੜ੍ਹ,11 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਤਕ ਪੈਦਲ ਮਾਰਚ ਕੀਤਾ। ਉਹਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵੀ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਪੈਦਲ ਮਾਰਚ ਕੀਤਾ।
























