ਆਸਟ੍ਰੇਲੀਆ ਨੇ ਸੈਮੀਫਾਈਨਲ ‘ਚ ਪਾਕਿਸਤਾਨ ਨੂੰ ਹਰਾ ਕੇ ਫਾਈਨਲ ‘ਚ ਕੀਤਾ ਪ੍ਰਵੇਸ਼

ਚੰਡੀਗੜ੍ਹ, 12ਨਵੰਬਰ(ਵਿਸ਼ਵ ਵਾਰਤਾ)-ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਖੇਡਦਿਆਂ ਪਾਕਿਸਤਾਨ ਨੇ 176 ਦੌੜਾਂ ਬਣਾਈਆਂ ਸਨ। ਮੁਹੰਮਦ ਰਿਜ਼ਵਾਨ ਨੇ 67 ਅਤੇ ਫਖਰ ਜ਼ਮਾਨ ਨੇ ਨਾਬਾਦ 55 ਦੌੜਾਂ ਬਣਾਈਆਂ। ਸ਼ੁਰੂਆਤ ‘ਚ ਆਸਟ੍ਰੇਲੀਆ ਨੇ 19ਵੇਂ ਓਵਰ ‘ਚ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਮੈਚ ਜਿੱਤ ਲਿਆ। ਇਸ ਤੋਂ ਪਹਿਲਾਂ ਪਾਕਿਸਤਾਨ 2012 ‘ਚ ਸੈਮੀਫਾਈਨਲ ‘ਚ ਪਹੁੰਚ ਕੇ ਹਾਰ ਗਿਆ ਸੀ।






















