ਸਾਬਕਾ ਵਿਧਾਇਕ ਸੁਖਪਾਲ ਖਹਿਰਾ ਇਕ ਦਿਨਾ ਪੁਲਿਸ ਰਿਮਾਂਡ ਤੇ

ਚੰਡੀਗੜ੍ਹ, 12ਨਵੰਬਰ(ਵਿਸ਼ਵ ਵਾਰਤਾ)-ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਜਿਸ ਨੂੰ ਕਿ ਬੀਤੇ ਦਿਨੀਂ ਮਨੀ ਲਾਂਡਰਿੰਗ ਕੇਸ ਵਿੱਚ ਈਡੀ ਨੇ ਗ੍ਰਿਫਤਾਰ ਕੀਤਾ ਸੀ ਅਤੇ ਈ.ਡੀ. ਵਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਰੰਜਨ ਕੁਮਾਰ ਖੁੱਲ੍ਹਰ ਦੀ ਅਦਾਲਤ ‘ਚ ਪੇਸ਼ ਕਰ ਕੇ 14 ਦਿਨਾ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਪਰ ਜੱਜ ਵਲੋਂ ਰਾਤ ਕਰੀਬ ਸਾਢੇ 10 ਵਜੇ ਸੁਣਾਏ ਆਪਣੇ ਫੈਸਲੇ ‘ਚ ਖਹਿਰਾ ਦਾ ਸ਼ੁੱਕਰਵਾਰ ਸਵੇਰੇ 10 ਵਜੇ ਵਜੇ ਤੱਕ ਦਾ ਰਿਮਾਂਡ ਦਿੰਦਿਆਂ ਕਿਹਾ ਕਿ ਖਹਿਰਾ ਨੂੰ ਸ਼ੁੱਕਰਵਾਰ ਈ. ਡੀ. ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।






















