• Latest
  • Trending
ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਕੀਤੀ ਬੇਨਕਾਬ

ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਕੀਤੀ ਬੇਨਕਾਬ

5 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

35 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

39 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

57 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

2 hours ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

2 hours ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

2 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

3 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

4 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਕੀਤੀ ਬੇਨਕਾਬ

November 12, 2021
in ਸਿਆਸੀ, ਖਬਰਾਂ, ਪੰਜਾਬ
ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਕੀਤੀ ਬੇਨਕਾਬ

ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਕੀਤੀ ਬੇਨਕਾਬ

ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਸਾਜ਼ਿਸ਼ ਕੀਤੀ ਬੇਨਕਾਬ

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਫੌਜਦਾਰੀ ਸਾਜ਼ਿਸ਼ ਬੇਨਕਾਬ ਕਰ ਦਿੱਤੀ  ਤੇ ਦੱਸਿਆ ਕਿ ਸਰਕਾਰ ਨੇ 22 ਅਕਤੂਬਰ ਨੂੰ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ ਵਿਚ ਮੀਟਿੰਗ ਕਰ ਕੇ ਇਹ ਸਾਜ਼ਿਸ਼ ਰਚੀ ਤੇ ਪਾਰਟੀ ਨੇ ਮੰਗ ਕੀਤੀ ਕਿ ਬੇਅਦਬੀ ਮਾਮਲੇ ਦੀ ਸਾਰੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ।
ਇਸ ਗੁਪਤ ਮੀਟਿੰਗ ਦਾ ਭਾਂਡਾ ਭੰਨਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਦੇ ਨਾਲ ਇਕ ਸਾਂਝੀ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 22 ਅਕਤੂਬਰ ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ ਵਿਚ ਹੋਈ ਇਸ ਗੁਪਤ ਮੀਟਿੰਗ ਵਿਚ ਸਾਜ਼ਿਸ਼ ਰਚਣ ਲਈ ਜ਼ਿੰਮੇਵਾਰ ਹਨ।  ਉਹਨਾਂ ਦੱਸਿਆ ਕਿ ਮੀਟਿੰਗ ਵਿਚ ਡੀ ਜੀ ਪੀ ਆਈ ਪੀ ਐਸ ਸਹੋਤਾ, ਗ੍ਰਹਿ ਸਕੱਤਰ ਅਨੁਰਾਮ ਵਰਮਾ, ਐਡਵੋਕੇਟ ਜਨਰਲ ਆਈ ਪੀ ਐਸ ਦਿਓਲ, ਐਸ ਆਈ ਟੀ ਦੇ ਚੇਅਰਮੈਨ ਐਸ ਪੀ ਐਸ ਪਰਮਾਰ, ਏ ਆਈ ਜੀ ਆਰ ਐਸ ਸੋਹਲ, ਐਸ ਐਸ ਪੀ ਮੁਖਵਿੰਦਰ ਭੁੱਲਰ, ਡੀ ਜੀ ਪੀ ਲਖਬੀਰ ਸਿੰਘ ਤੇ ਇੰਸਪੈਕਟਰ ਦਲਬੀਰ ਸਿੰਘ ਤੋਂ ਇਲਾਵਾ ਸੇਵਾ ਮੁਕਤ ਪੁਲਿਸ ਅਫਰ ਆਰ ਐਸ ਖੱਟੜਾ ਤੇ ਸੁਲੱਖਣ ਸਿੰਘ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਕੁਲਬੀਰ ਜ਼ੀਰਾ ਵੀ ਸ਼ਾਮਲ ਸਨ।

ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਦਾ ਮਕਸਦ ਕਾਂਗਰਸ ਸਰਕਾਰ ਨੁੰ ਦਰਪੇਸ਼ ਸੱਤਾ ਵਿਰੋਧੀ ਲਹਿਰ ਨੁੰ ਖਤਮ ਕਰਨ ਦੇ ਮਕਸਦ ਨਾਲ ਸਿਆਸੀ ਵਿਰੋਧੀਆਂ ਖਾਸ ਤੌਰ ’ਤੇ ਬਾਦਲ ਪਰਿਵਾਰ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਲੋਕਾਂ ਦਾ ਧਿਆਨ ਪਾਾਸੇ ਕਰਨਾ ਸੀ। ਉਹਨਾਂ ਕਿਹਾ ਕਿ ਸਾਬਕਾ ਆਈ ਜੀ ਆਰ ਐਸ ਖੱਟੜਾਂ ਦੀ ਜ਼ਿੰਮੇਵਾਰੀ ਲਗਾਈ ਗਈ ਸੀ ਕਿ ਉਹ ਬਾਦਲ ਪਰਿਵਾਰ ਦੇ ਖਿਲਾਫ ਝੂਠਾ ਗਵਾਹ ਤਿਆਰ ਕਰਨ। ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਰੰਧਾਵਾ ਵੱਲੋਂ ਸੇਵਾ ਮੁਕਤ ਪੁਲਿਸ ਅਫਸਰ, ਜੋ ਉਹਨਾਂ ਦੇ ਬਹੁਤ ਨੇੜੇ ਹੈ, ਅਤੇ ਮੁੱਖ ਮੰਤਰੀ ਦਰਮਿਆਨ ਸੌਦਾ ਤੈਅ ਕਰਵਾਉਣ ਤੋਂ ਬਾਅਦ ਖੱਟੜਾ ਨੇ ਇਸ ਲਈ ਸਹਿਮਤੀ ਦੇ ਦਿੱਤੀ। ਖੱਟੜਾ ਨੂੰ ਵਾਅਦਾ ਕੀਤਾ ਗਿਆ ਸੀ ਕਿ ਉਸਨੂੰ ਸੰਵਿਧਾਨਕ ਅਹੁਦਾ ਦਿੱਤਾ ਜਾਵੇਗਾ ਤੇ ਉਸਦੇ ਪੁੱਤਰ ਨੂੰ ਪਟਿਆਲਾ ਜਾਂ ਮਾਲਵਾ ਖਿੱਤੇ ਵਿਚੋਂ ਕਾਂਗਰਸ ਪਾਰਟੀ ਦੀ ਟਿਕਟ ਦਿੱਤੀ ਜਾਵੇਗੀ।

ਸਰਦਾਰ ਗਰੇਵਾਲ ਨੇ ਕਿਹਾ ਕਿ ਇਸ ਸੌਦੇ ਦੇ ਹਿੱਸੇ ਵਜੋਂ ਖੱਟੜਾ ਨੇ ਕਾਂਗਰਸੀ ਵਰਕਰ ਰਾਜਿੰਦਰ ਕੌਰ ਮੀਮਸਾ ਨੂੰ ਅਕਾਲੀ ਦਲ ਪ੍ਰਧਾਨ ਦੇ ਖਿਲਾਫ ਝੁਠੇ ਗਵਾਹ ਵਜੋਂ ਪੇਸ਼ ਹੋਣ ਲਈ ਤਿਆਰ ਕੀਤਾ। ਸਾਜ਼ਿਸ਼ ਇਹ ਰਚੀ ਗਈ ਕਿ ਰਾਜਿੰਦਰ ਕੌਰ ਇਕ ਪ੍ਰੈਸ ਕਾਨਫਰੰਸ ਕਰੇਗੀ ਅਤੇ ਡੀ ਜੀ ਪੀ ਨੂੰ ਫੋਨ ਕਰ ਕੇ ਪੁੱਛੇਗੀ ਕਿ ਉਸਦੀ ਸ਼ਿਕਾਇਤ ਕਿਉਂ ਨਹੀਂ ਦਰਜ ਕੀਤੀ ਜਾ ਰਹੀ। ਘੜੀ ਗਈ ਸ਼ਿਕਾਇਤ ਇਹ ਸੀ ਕਿ ਕਾਂਗਰਸੀ ਵਰਕਰ, ਜੋ ਕੁਝ ਸਮਾਂ ਅਕਾਲੀ ਦਲ ਵਿਚ ਵੀ ਰਹੀ, 2017 ਦੀਆਂ ਚੋਣਾਂ ਤੋਂ ਪਹਿਲਾਂ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਪਿੰਡ ਬਾਦਲ ਵਿਚਲੀ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੀ ਜਿਥੇ ਉਸਨੇ ਅਕਾਲੀ ਦਲ ਦੇ ਪ੍ਰਧਾਨ ਨੁੰ ਤਿੰਨ ਡੇਰਾ ਸਿਰਸਾ ਵਰਕਰਾਂ ਦੇ ਨਾਲ ਵੇਖਿਆ। ਉਹਨਾਂ ਦੱਸਿਆ ਕਿ ਰਾਜਿੰਦਰ ਕੌਰ ਨੇ ਇਹ ਦਾਅਵਾ ਕਰਨਾ ਸੀ ਕਿ 2017 ਦੀਆ ਚੋਣਾਂ ਤੋਂ  ਬਾਅਦ ਵੀ ਉਸਨੇ ਇਹਨਾਂ ਆਗੂਆਂ ਨੂੰ ਸਰਦਾਰ ਬਾਦਲ ਦੀ ਰਿਹਾਇਸ਼ ’ਤੇ ਵੇਖਿਆ ਤੇ ਸਰਦਾਰ ਬਾਦਲ ਨੁੰ ਇਹ ਕਹਿੰਦੇ ਸੁਣਿਆ ਕਿ ਨਵੀਂ ਸਰਕਾਰ ਸਾਡੀ ਹੈ ਤੇ ਮੈਂ ਤੁਹਾਨੂੰ ਕੁਝ ਨਹੀਂ ਹੋਣ ਦੇਵਾਂਗਾ।
Êਪ੍ਰੋ. ਚੰਦੂਮਾਜਰਾ ਤੇ ਡਾ. ਚੀਮਾ ਸਮੇਤ ਇਹਨਾਂ ਅਕਾਲੀ ਆਗੂਆਂ ਨੇ ਸਾਰੀ ਸਾਜ਼ਿਸ਼ ਦੇ ਵੇਰਵੇ ਦੱਸਦਿਆਂ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਉਹ ਮਾਮਲੇ ਵਿਚ ਢੁਕਵੀਂ ਕਾਰਵਾਈ ਕਰਨ। ਉਹਨਾਂ ਇਹ ਵੀ ਦੱਸਿਆ ਕਿ ਅਸੀਂ ਜਲਦੀ ਹੀ ਰਾਜਪਾਲ ਨਾਲ ਮੁਲਾਕਾਤ ਵੀ ਕਰਾਂਗੇ। ਉਹਨਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਰਾਜ ਭਵਨ ਦੇ ਉਸ ਹਿੱਸੇ ਦੀ 22 ਅਕਤੂਬਰ ਦੀ ਸੀ ਸੀ ਟੀ ਵੀ ਫੁਟੇਜ ਦੇਣ ਜਿਥੇ ਮੀਟਿੰਗ ਹੋਈ ਸੀ। ਉਹਨਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੱਸਣ ਕਿ ਐਸ ਆਈ ਟੀ ਦੀ ਮੀਟਿੰਗ ਇਸ ਤਰੀਕੇ ਗੁਪਤ ਚੁਪ ਤਰੀਕੇ ਨਾਲ ਕਿਉਂ ਕੀਤੀ ਗਈ ਤੇ ਕਿਉਂ ਸੇਵਾ ਮੁਕਤ ਪੁਲਿਸ ਅਫਸਰ ਇਸ ਨਾਲ ਜੋੜੇ ਗਏ। ਉਹਨਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਇਸ ਤਰੀਕੇ ਜਾਂਚ ਵਿਚ ਅਤੇ ਐਸ ਆਈ ਟੀ ਦੇ ਕੰਮ ਵਿਚ ਦਖਲ ਕਿਉਂ ਦੇ ਰਹੇ ਹਨ ਜਦੋਂ ਕਿ ਹਾਈ ਕੋਰਟ ਨੇ ਸਪਸ਼ਟ ਹਦਾਇਤਾਂ ਕੀਤੀਆਂ ਹਨ ਕਿ  ਐਸ ਆਈ ਟੀ ਦੇ ਕੰਮ ਵਿਚ ਕੋਈ ਵੀ ਦਖਲ ਨਹੀਂ ਦੇਵੇਗਾ ਤੇ ਇਹ ਹਦਾਇਤਾਂ ਹਾਈ ਕੋਰਟ ਨੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਕੀਤੀ ਝੂਠੀ ਜਾਂਚ ਰੱਦ ਕਰਨ ਸਮੇਂ ਜਾਰੀ ਕੀਤੀਆਂ ਸਨ।

ਅਕਾਲੀ ਦਲ ਨੇ ਸੇਵਾ ਮੁਕਤ ਆਈ ਜੀ ਆਰ ਐਸ ਖੱਟੜਾ ਨੁੰ ਆਖਿਆ ਕਿ ਉਹ ਆਪਣੀ ਇਸ ਭੂਮਿਕਾ ਬਾਰੇ ਜਵਾਬ ਦੇਣ ਕਿਉਂਕਿ ਉਹਨਾਂ ਨੇ ਪਿਛਲ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਵੇਲੇ ਐਸ ਆਈ ਟੀ ਦੀ ਅਗਵਾਈ ਕਰਦਿਆਂ ਆਪ ਕਿਹਾ ਸੀ ਕਿ ਸਰਕਾਰ ਦਾ ਜਾਂਚ ਵਿਚ ਕੋਈ ਦਖਲ ਨਹੀਂ ਹੈ। ਉਹਨਾਂ ਕਿਹਾ ਕਿ ਖੱਟੜਾ ਦੱਸਣ ਕਿ ਜਿਹੜੇ ਮਾਮਲੇ ਹੁਣ ਉਹ ਉਠਾ ਰਹੇ ਹਨ, ਉਹਨਾਂ ਦੀ ਜਾਂਚ ਪਹਿਲਾਂ ਕਿਉਂ ਨਹੀਂ ਕੀਤੀ ? ਉਹਨਾਂ  ਪੁੱਛਿਆ ਕਿ ਕੀ ਉਹਨਾਂ ਪਹਿਲਾਂ ਬੇਈਮਾਨੀ ਨਾਲ ਜਾਂਚ ਕੀਤੀ ਸੀ ਜਾਂ ਫਿਰ ਹੁਣ ਬੇਈਮਾਨੀ ਨਾਲ ਜਾਂਚ ਦਾ ਹਿੱਸਾ ਬਣ ਰਹੇ ਹਨ ? ਇਹਨਾਂ ਆਗੂਆਂ ਨੇ ਇਹ ਵੀ ਪੁੱਛਿਆ ਕਿ ਕੀ ਉਹਨਾਂ ਦੇ ਪੁੱਤਰ ਸਤਬੀਰ ਸਿੰਘ ਖੱਟੜਾ ਜਿਸਨੇ 2017 ਦੀਆਂ ਚੋਣਾਂ ਅਕਾਲੀ ਦਲ ਦੀ ਟਿਕਅ ’ਤੇ ਲੜੀਆਂ ਸਨ, ਦੇ ਅਕਾਲੀ ਦਲ ਤੋਂ ਅਸਤੀਫੇ ਦਾ ਤਾਜ਼ਾ ਘਟਨਾਵਾਂ ਨਾਲ ਕੋਈ ਸੰਬੰਧ ਹੈ।

ਅਕਾਲੀ ਦਲ ਨੇ ਡੀ ਜੀ ਪੀ ਆਈ ਪੀ ਐਸ ਸਹੋਤਾ ਨੁੰ ਵੀ  ਪੁੱਛਿਆ ਕਿ ਕੀ ਉਹ ਪਿਛਲੀ ਅਕਾਲੀ ਸਰਕਾਰ ਸਮੇਂ ਬੇਅਦਬੀ ਮਾਮਲੇ ਵਿਚ ਸ਼ਾਮਲ ਬੰਦਿਆਂ ਬਾਰੇ ਦਿੱਤੇ ਆਪਣੇ ਬਿਆਨ ’ਤੇ ਕਾਹਿਮ ਹਨ। ਉਹਨਾਂ ਕਿਹਾ ਕਿ ਸਹੋਤਾ ਨੇ ਤਾਂ ਮਾਮਲੇ ’ਤੇ ਪ੍ਰੈਸ ਕਾਨਫਰੰਸ ਵੀ ਕੀਤੀ ਸੀ। ਉਹ ਦੱਸਣ ਕਿ ਸੱਚ ਕੀ ਹੈ। ਉਹਨਾਂ ਦੀ ਪਹਿਲਾਂ ਕੀਤੀ ਪ੍ਰੈਸ ਕਾਨਫਰੰਸ ਜਾਂ ਫਿਰ ਮੌਜੂਦਾ ਸਮੇਂ ਵਿਚ ਰਚੀ ਜਾ ਰਹੀ ਸਾਜ਼ਿਸ਼ ।

ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਅਕਾਲੀ ਦਲ ਦੀ ਸਿਖਰਲੀ ਲੀਡਰਸ਼ਿਪ ਦੇ ਖਿਲਾਫ ਝੂਠੇ ਸਬੂਤ ਤਿਆਰ ਕਰ ਕੇ ਸਿਆਸੀ ਬਦਲਾਖੋਰੀ ਲਈ ਗੈਰ ਕਾਨੂੰਨੀ ਤਰੀਕੇ ਵਰਤਣ ਖਿਲਾਫ ਚੇਤਾਵਨੀ ਵੀ ਦਿੱਤੀ ਅਤੇ ਜ਼ੋਰ ਦੇ ਕੇ ਕਿਹਾ ਅਕਾਲੀ ਦਲ ਅਜਿਹੀਆਂ ਡਰਾਉਣ ਧਮਕਾਉਣ ਵਾਲੀਆਂ ਤਕਰੀਬਾਂ ਤੋਂ ਡਰਨ ਵਾਲਾ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਨੇ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਵੇਲੇ ਬੇਅਦਬੀ ਕੇਸ ਦੀ ਜਾਂਚ ਦੇ ਰਾਹ ਵਿਚ ਅੜਿਕੇ ਪਾਏਸਨ ਤੇ ਇਹ ਜਾਂਚ ਸੀ ਬੀ ਆਈ ਹਵਾਲੇ ਕਰਨ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਕਿ ਹੁਣ ਚੰਨੀ ਸਰਕਾਰ ਪੰਜਾਬੀਆਂ ਨੂੰ ਵੰਡ ਕੇ ਕੇਂਦਰ ਦੇ ਹੱਥਾਂ ਵਿਚ ਖੇਡ ਰਹੀ ਹੈ ਤੇ ਅਕਾਲੀ ਦਲ ਦੇ ਪ੍ਰਧਾਨ ਦੇ ਫੋਨ ਟੈਪ ਕਰਨ ਤੱਕ ਗਈ ਹੈ। ਉਹਨਾਂ ਕਿਹਾ ਕਿ ਉਹ ਸੰਸਦ ਦੇ ਆਉਂਦੇ ਸੈਸ਼ਨ ਦੌਰਾਨ ਇਸ ਮਾਮਲੇ ਵਿਚ ਵਿਸ਼ੇਸ਼ ਅਧਿਕਾਰ ਮਤਾ ਵੀ ਪੇਸ਼ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

by Ranjit Singh
2 weeks ago
0

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ ਚੰਡੀਗੜ੍ਹ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 