ਪੰਜਾਬ ਦੀ ਸਿਆਸਤ ਵਿੱਚ ਕਦਮ ਰੱਖਣਗੇ ਸੋਨੂੰ ਸੂਦ
ਭੈਣ ਲੜੇਗੀ ਪੰਜਾਬ ਵਿਧਾਨ ਸਭਾ ਚੋਣਾਂ
ਚੰਡੀਗੜ੍ਹ, 14ਨਵੰਬਰ(ਵਿਸ਼ਵ ਵਾਰਤਾ)- ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਅੱਜ ਮੀਡੀਆ ਨੂੰ ਸੰਬੋਧਨ ਕਰਦਿਆਂ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਤੇ ਵਿਰਾਮ ਲਾਉਂਦੇ ਹੋਏ ਇਹ ਸੰਕੇਤ ਦਿੱਤੇ ਹਨ, ਕਿ ਉਹ ਰਾਜਨੀਤੀ ਵਿੱਚ ਆ ਸਕਦੇ ਹਨ। ਉਨ੍ਹਾਂ ਨੇ ਇਹ ਸਾਫ ਕਰ ਦਿੱਤਾ ਕਿ ਉਨ੍ਹਾਂ ਨੇ ਹਾਲੇ ਕਿਸੇ ਪਾਰਟੀ ਨਾਲ ਜੁੜਨ ਬਾਰੇ ਨਹੀਂ ਸੋਚਿਆ ਹੈ ਪਰ ਉਨ੍ਹਾਂ ਸਿਆਸਤ ਵਿੱਚ ਆਉਣ ਦੀ ਇੱਛਾ ਵੀ ਜ਼ਾਹਰ ਕੀਤੀ ਹੈ।
ਪ੍ਰੈਸ ਵਾਰਤਾ ਦੌਰਾਨ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋਵੇਂ ਵਧੀਆ ਹਨ। ਸਮੇਂ ਨਾਲ ਜਿਹੜੀ ਪਾਰਟੀ ਵਧੀਆ ਲੱਗੇਗੀ, ਉਹ ਉਸ ਵਿੱਚ ਜਾਣ ਬਾਰੇ ਵਿਚਾਰ ਕਰ ਸਕਦੇ ਹਨ। ਉਨ੍ਹਾਂ ਨੇ ਇਹ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸਿਆਸਤ ਵਿੱਚ ਉਤਰੇਗੀ।























