ਮਾਮਲਾ ਬਰਗਾੜੀ ਗੋਲੀ ਕਾਂਡ ਬੇਅਦਬੀ ਦੇ ਦੋਸ਼ੀਅਾਂ ਨੂੰ ਸਜ਼ਾ ਦਿਵਾਉਣ ਦਾ; 134 ਵੇੰ ਜਥੇ ਚ ਰੋਪੜ ਦੇ 5 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ

ਜੈਤੋ,14 ਨਵੰਬਰ (ਰਘੂਨਦੰਨ ਪਰਾਸ਼ਰ )2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੈ।ਇਹ ਮੋਰਚਾ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ਵਿੱਚ ਚਲ ਰਿਹਾ ਹੈ।
ਅੱਜ ਜ਼ਿਲਾ ਰੋਪੜ੍ਹ ਦੇ 5 ਸਿੰਘਾ ਕੁਲਦੀਪ ਸਿੰਘ ਭਾਗੋਵਾਲ,ਗੁਰਦੀਪ ਸਿੰਘ , ਰਵਿੰਦਰ ਸਿੰਘ ,ਜਸਵੀਰ ਸਿੰਘ ਤੇ
ਕਾਕਾ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ) ਮੋਰਚੇ ਦੇ ਮੁੱਖ ਸੇਵਾਦਾਰ,ਪ੍ਰਗਟ ਸਿੰਘ ਮੱਖੂ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਕਿਸਾਨ ਯੂਨੀਅਨ (ਅੰਮ੍ਰਿਤਸਰ),ਲਲਿਤ ਮੋਹਨ ਸੇਵਾਦਾਰ ਮਾਨ ਸਾਬ੍ਹ,ਸਤਿਨਾਮ ਸਿੰਘ ਬਾਜਵਾ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਮਾਸਟਰ ਦਬੜੀਖਾਨਾ,ਇਕਬਾਲ ਸਿੰਘ ਸੰਧੂ ਬਰਗਾੜੀ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਰਣਜੀਤ ਸਿੰਘ ਸਰਾਂ,ਮਾਸਟਰ ਸੁਖਰਾਜ ਸਿੰਘ ਉਦੇਕਰਨ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਹਿਬ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸਚੁੱਜੇ ਢੰਗ ਨਾਲ ਨਿਭਾਈ ।ਜਥੇ ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।






















