ਕਰਤਾਰਪੁਰ ਲਾਂਘਾ ਖੁਲ੍ਹਵਾਉਣ ਸੰਬੰਧੀ ਅੱਜ ਰਾਸ਼ਟਰਪਤੀ ਨੂੰ ਮਿਲੇਗਾ ਪੰਜਾਬ ਭਾਜਪਾ ਆਗੂਆਂ ਦਾ ਵਫਦ

ਚੰਡੀਗੜ੍ਹ,15 ਨਵੰਬਰ(ਵਿਸ਼ਵ ਵਾਰਤਾ) – ਪੰਜਾਬ ਭਾਜਪਾ ਆਗੂਆਂ ਦੇ ਵਫਦ ਵੱਲੋਂ ਕੱਲ੍ਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਕੇ ਗੁਰੂ ਨਾਨਕ ਦੇਵ ਦੇ ਗੁਰਪੁਰਬ ਮੌਕੇ ਕਰਤਾਰਪੁਰ ਲਾਂਘਾ ਖੁਲ੍ਹਵਾਉਣ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਅੱਜ ਫਿਰ ਤੋਂ ਭਾਜਪਾ ਆਗੂਆਂ ਵੱਲੋਂ ਇਸਦੇ ਸੰਬੰਧ ਵਿੱਚ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਜਾਵੇਗੀ।






















