ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
ਲਏ ਜਾ ਸਕਦੇ ਹਨ ਵੱਡੇ ਫੈਸਲੇ
ਦੇਖੋ, ਕਿਥੇ ਹੋਵੇਗੀ ਮੀਟਿੰਗ ਤੇ ਕੀ ਹੋਵੇਗੇ ਏਜੰਡਾ
ਚੰਡੀਗੜ੍ਹ, 16ਨਵੰਬਰ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 16 ਨਵੰਬਰ ਮੰਗਲਵਾਰ ਨੂੰ ਬਾਅਦ ਦੁਪਹਿਰ 3:15 ਵਜੇ ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਕੋਈ ਅਗਾਊਂ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਗੌਰਤਲਬ ਹੈ ਕਿ ਪੰਜਾਬ ਮੰਤਰੀ ਮੰਡਲ ਦੀ ਪਿਛਲੇ ਦਿਨੀਂ ਹੋਈਆਂ ਮੀਟਿੰਗਾਂ ਪੰਜਾਬ ਪੱਖੀ ਰਹੀਆਂ ਹਨ, ਜਿਹਨਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਰਗੇ ਫੈਸਲੇ ਅਹਿਮ ਹਨ।
ਦੱਸਣਯੋਗ ਹੈ ਕਿ ਕੱਲ੍ਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਕਰੀਆਂ ਵਿੱਚ ਪੰਜਾਬ ਦੇ ਨੋਜਵਾਨਾਂ ਨੂੰ ਪਹਿਲ ਦੇਣ ਲਈ ਨਵਾਂ ਕਨੂੰਨ ਲਿਆਉਣ ਦੀ ਗੱਲ ਕਹੀ ਸੀ। ਇਸ ਲਈ ਅੱਜ ਦੀ ਮੀਟਿੰਗ ਵਿੱਚ ਕੋਈ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।
























