ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅੱਜ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਨਾਲ ਕਰਨਗੇ ਬੈਠਕ
ਦੇਖੋ,ਕਿਹਨਾਂ ਮੁੱਦਿਆਂ ਤੇ ਹੋਵੇਗੀ ਵਿਚਾਰ ਚਰਚਾ

ਚੰਡੀਗੜ੍ਹ,16 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਬੈਠਕ ਕਰਨਗੇ । ਇਸ ਮੀਟਿੰਗ ਵਿੱਚ ਪੰਜਾਬ ਦੀਆਂ ਆਗਾਮੀ ਚੋਣਾਂ ਅਤੇ ਸੰਗਠਨ ਤੇ ਸਰਕਾਰ ਵਿਚਾਲੇ ਤਾਲਮੇਲ ਬਿਠਾਉਣ ਦੇ ਮੁੱਦਿਆਂ ਤੇ ਚਰਚਾ ਕੀਤੀ ਜਾ ਸਕਦੀ ਹੈ।






















