ਹਾਈਕੋਰਟ ਨੇ ਰੱਦ ਕੀਤੀ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ
BIG NEWS
ਚੰਡੀਗੜ੍ਹ, 16ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ 2364 ਈ.ਟੀ.ਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਸਿਰਫ ਨਿਯੁਕਤੀ ਪੱਤਰ ਹੀ ਜਾਰੀ ਕਰਨੇ ਬਾਕੀ ਹਨ। ਪਰ ਹਾਈ ਕੋਰਟ ਨੇ ਹੁਣ ਇਨ੍ਹਾਂ ਅਸਾਮੀਆਂ ਦੀ ਨਿਯੁਕਤੀ ਲਈ ਕੱਢੇ ਗਏ ਇਸ਼ਤਿਹਾਰ ਨੂੰ ਰੱਦ ਕਰਦਿਆਂ ਇਨ੍ਹਾਂ ਨਿਯੁਕਤੀਆਂ ਲਈ ਬਣਾਈ ਗਈ ਮੈਰਿਟ ਸੂਚੀ ਰੱਦ ਕਰ ਦਿੱਤੀ ਹੈ।
ਗੌਰਤਲਬ ਹੈ ਕਿ ਇਨ੍ਹਾਂ ਨਿਯੁਕਤੀਆਂ ਵਿੱਚ ਉੱਚ ਸਿੱਖਿਆ ਲਈ 5 ਤੱਕ ਵਾਧੂ ਅੰਕ ਦੇਣ ਵਿਰੁੱਧ ਕਈ ਉਮੀਦਵਾਰਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਅਜਿਹਾ ਕੋਈ ਨਿਯਮ ਨਹੀਂ ਹੈ ਕਿ ਈਟੀਟੀ ਦੇ ਅਹੁਦੇ ਲਈ ਉੱਚ ਸਿੱਖਿਆ ਨੂੰ ਵਾਧੂ ਅੰਕ ਦਿੱਤੇ ਜਾਣ। ਪਟੀਸ਼ਨਰਾਂ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਪੰਜਾਬ ਸਰਕਾਰ ਗ੍ਰੈਜੂਏਸ਼ਨ ਨੂੰ ਉੱਚ ਸਿੱਖਿਆ ਮੰਨ ਕੇ ਇਸ ਨੂੰ 3 ਤੋਂ 5 ਅੰਕ ਦੇ ਰਹੀ ਹੈ। ਜਦਕਿ ਈਟੀਟੀ ਅਧਿਆਪਕ ਲਈ ਇਹ ਲਾਜ਼ਮੀ ਸ਼ਰਤ ਨਹੀਂ ਹੈ। ਇਸ ਲਈ ਵਾਧੂ ਅੰਕ ਦੇਣ ਦੇ ਨਿਯਮ ਨੂੰ ਰੱਦ ਕਰਨ ਲਈ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਸੀ।























