ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਅਸਾਮੀਆਂ SSS ਬੋਰਡ ਦੇ ਅਧਿਕਾਰ ਖੇਤਰ ’ਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਭਰਨ ਦੀ ਇਜਾਜ਼ਤ
ਚੰਡੀਗੜ੍ਹ, 16ਨਵੰਬਰ(ਵਿਸ਼ਵ ਵਾਰਤਾ)- ਸੂਬਾ ਭਰ ਵਿਚ ਕੋਵਿਡ-19 ਦੀ ਕਿਸੇ ਵੀ ਸਥਿਤੀ ਨਾਲ ਕਾਰਗਰ ਢੰਗ ਨਾਲ ਨਿਪਟਣ ਦੀ ਕੋਸ਼ਿਸ਼ ਵਜੋਂ ਮੰਤਰੀ ਮੰਡਲ ਨੇ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਡੈਂਟਲ ਕਾਲਜਾਂ ਵਿਖੇ ਪੈਰਾ-ਮੈਡੀਕਲ ਸਟਾਫ ਅਤੇ ਗਰੁੱਪ-ਸੀ ਦੀਆਂ ਹੋਰ 1101 ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਜਜ਼, ਫਰੀਦਕੋਟ ਰਾਹੀਂ ਲਿਖਤੀ ਪ੍ਰਕਿਰਿਆ ਦੇ ਆਧਾਰ ਉਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।























