ਮੁੱਖ ਮੰਤਰੀ ਚੰਨੀ ਅੱਜ ਕਰਨਗੇ 32 ਕਿਸਾਨ ਸੰਗਠਨਾਂ ਦੇ ਵਫ਼ਦ ਨਾਲ ਮੀਟਿੰਗ

ਚੰਡੀਗੜ੍ਹ, 17 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੇ ਇਕ ਵਫਦ ਨਾਲ ਮੀਟਿੰਗ ਕਰਨਗੇ।
ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਜਾਣਕਾਰੀ ਹੈ ਕਿ ਇਹ ਜੱਥੇਬੰਦੀਆਂ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਕਿਸਾਨ ਭਵਨ ਵਿਖੇ ਆਪਣੀ ਵੱਖਰੀ ਮੀਟਿੰਗ ਕਰਨਗੀਆਂ, ਜਿਸ ਵਿੱਚ ਪੰਜਾਬ ਸਰਕਾਰ ਨਾਲ ਗੱਲਬਾਤ ਦੌਰਾਨ ਕੀਤੇ ਜਾਣ ਵਾਲੇ ਮਸਲੇ ਤੇ ਵਿਚਾਰ ਕੀਤੇ ਜਾਣਗੇ।






















