• Latest
  • Trending
ਸਰਕਾਰ ਬਿਜਲੀ ਪਲਾਂਟ ਮਾਲਕਾਂ ਤੋਂ ਕਰੋੜਾਂ ਰੁਪਏ ਰਿਸ਼ਵਤ ਵਸੂਲਣ ਵਾਸਤੇ ਬਿਜਲੀ ਖਰੀਦ ਸਮਝੌਦੇ ਰੱਦ ਕਰਨ ਦੀ ਧਮਕੀ ਦੇ ਰਹੀ ਹੈ : ਬਿਕਰਮ ਸਿੰਘ ਮਜੀਠੀਆ

ਸਰਕਾਰ ਬਿਜਲੀ ਪਲਾਂਟ ਮਾਲਕਾਂ ਤੋਂ ਕਰੋੜਾਂ ਰੁਪਏ ਰਿਸ਼ਵਤ ਵਸੂਲਣ ਵਾਸਤੇ ਬਿਜਲੀ ਖਰੀਦ ਸਮਝੌਦੇ ਰੱਦ ਕਰਨ ਦੀ ਧਮਕੀ ਦੇ ਰਹੀ ਹੈ : ਬਿਕਰਮ ਸਿੰਘ ਮਜੀਠੀਆ

5 years ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

10 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

10 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

10 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

10 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

10 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

11 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

12 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

12 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰ ਬਿਜਲੀ ਪਲਾਂਟ ਮਾਲਕਾਂ ਤੋਂ ਕਰੋੜਾਂ ਰੁਪਏ ਰਿਸ਼ਵਤ ਵਸੂਲਣ ਵਾਸਤੇ ਬਿਜਲੀ ਖਰੀਦ ਸਮਝੌਦੇ ਰੱਦ ਕਰਨ ਦੀ ਧਮਕੀ ਦੇ ਰਹੀ ਹੈ : ਬਿਕਰਮ ਸਿੰਘ ਮਜੀਠੀਆ

November 17, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸਰਕਾਰ ਬਿਜਲੀ ਪਲਾਂਟ ਮਾਲਕਾਂ ਤੋਂ ਕਰੋੜਾਂ ਰੁਪਏ ਰਿਸ਼ਵਤ ਵਸੂਲਣ ਵਾਸਤੇ ਬਿਜਲੀ ਖਰੀਦ ਸਮਝੌਦੇ ਰੱਦ ਕਰਨ ਦੀ ਧਮਕੀ ਦੇ ਰਹੀ ਹੈ : ਬਿਕਰਮ ਸਿੰਘ ਮਜੀਠੀਆ
ਸਰਕਾਰ ਬਿਜਲੀ ਪਲਾਂਟ ਮਾਲਕਾਂ ਤੋਂ ਕਰੋੜਾਂ ਰੁਪਏ ਰਿਸ਼ਵਤ ਵਸੂਲਣ ਵਾਸਤੇ ਬਿਜਲੀ ਖਰੀਦ ਸਮਝੌਦੇ ਰੱਦ ਕਰਨ ਦੀ ਧਮਕੀ ਦੇ ਰਹੀ ਹੈ : ਬਿਕਰਮ ਸਿੰਘ ਮਜੀਠੀਆ
ਕਿਹਾ ਕਿ ਮੁੱਖ ਮੰਤਰੀ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਤੇ ਸੋਲਰ ਬਿਜਲੀ ਦਰਾਂ ਬਾਰੇ ਝੂਠ ਬੋਲ ਰਹੇ ਹਨ, ਸਰਕਾਰ ਜਾਂ ਵਿਧਾਨ ਸਭਾ ਨੇ ਕੋਈ ਬਿਜਲੀ ਖਰੀਦ ਸਮਝੌਤਾ ਰੱਦ ਨਹੀਂ ਕੀਤਾ
ਮੁੱਖ ਮੰਤਰੀ ਨੂੰ ਕਿਹਾ ਕਿ ਕੀ ਉਹ ਬਹੁਤ ਨਾਦਾਨ ਹਨ ਜਾਂ ਬਹੁਤ ਸ਼ਾਤਰ ਹਨ ?  ਕਿਹਾ ਕਿ ਚੰਨੀ ਨੁੰ ਲੀਪਾ ਪੋਥੀ ਵਾਲੇ ਬੰਦਿਆਂ ਨਾਲੋਂ ਅਰਥਸ਼ਾਸਤਰੀਆਂ ਨਾਲ ਸਲਾਹ ਮਸ਼ਵਰਾ ਕਰਨਾ ਚਾਹੀਦੈ

ਸਰਕਾਰ ਬਿਜਲੀ ਪਲਾਂਟ ਮਾਲਕਾਂ ਤੋਂ ਕਰੋੜਾਂ ਰੁਪਏ ਰਿਸ਼ਵਤ ਵਸੂਲਣ ਵਾਸਤੇ ਬਿਜਲੀ ਖਰੀਦ ਸਮਝੌਦੇ ਰੱਦ ਕਰਨ ਦੀ ਧਮਕੀ ਦੇ ਰਹੀ ਹੈ : ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 17 ਨਵੰਬਰ :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਬਾਰੇ ਲੋਕਾਂ ਨੂੰ ਝੂਠ ਬੋਲਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਕਾਂਗਰਸ ਸਰਕਾਰ ਦੇ ਵੱਡੇ ਵੱਡੇ ਦਾਅਵਿਆਂ ਦੇ ਉਲਟ ਹਾਲੇ ਤੱਕ ਕੋਈ ਬਿਜਲੀ ਖਰੀਦ ਸਮਝੌਤਾ ਰੱਦ ਨਹੀਂ ਕੀਤਾ ਗਿਆ ਜਦਕਿ ਕਾਂਗਰਸ ਨੇ ਆਪਣਾ ਕੋਰਾ ਝੂਠ ਵੇਚਣ ਲਈ ਵੱਡੇ ਵੱਡੇ ਪੋਸਟਰ ਵੀ ਲਗਵਾ ਦਿੱਤੇ ਹਨ।
ਸੀਨੀਅਰ ਅਕਾਲੀ ਆਗੂ ਨੇ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਇੰਨੇ ਨਾਦਾਨ ਹਨ ਜਾਂ ਫਿਰ ਇੰਨੇ ਸ਼ਾਤਰ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤੇ ਕਾਂਗਰਸ ਹਾਈ ਕਮਾਂਡ ਸਿਰਫ ਬਿਜਲੀ ਪਲਾਂਟ ਮਾਲਕਾਂ ਨੁੰ ਬਲੈਕ ਮੇਲ ਕਰ ਕੇ ਉਹਨਾਂ ਤੋਂ ਭ੍ਰਿਸ਼ਟਾਚਾਰ ਵਿਚ ਸ਼ਾਮਲ ਕਰਵਾ ਕੇ ਰਿਸ਼ਵਤ ਲੈਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ ਕਿ ਕਾਂਗਰਸ ਦੇ ਆਗੂ ਬਿਜਲੀ ਖਰੀਦ ਸਮਝੌਤੇ ਰੱਦ ਨਾ ਹੋਣ ਦੇਣ ਦੇ ਇਵਜ਼ ਵਿਚ ਸੈਂਕੜੇ ਕਰੋੜਾਂ ਰੁਪਏ ਇਕੱਠੇ ਕਰ ਕੇ ਰਾਤੋ ਰਾਤ ਅਮੀਰ ਬਣਨ ਦੀ ਫਿਰਾਕ ਵਿਚ ਹਨ।
ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਵਿਧਾਨ ਸਭਾ ਵਿਚ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਸਾਰੀ ਪ੍ਰਕਿਰਿਆ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਵੱਡਾ ਧੋਖਾ ਹੈ ਕਿਉਂਕਿ ਇਹ ਵਿਧਾਨ ਸਭਾ ਨਹੀਂ ਬਲਕਿ ਰਾਜ ਸਰਕਾਰ ਹੈ ਜਿਸਨੇ ਬਿਜਲੀ ਸਮਝੌਤੇ ਰੱਦ ਕਰਨ ਲਈ ਕਾਰਜਕਾਰੀ ਫੈਸਲਾ ਲੈਣਾ ਹੈ। ਉਹਨਾਂ ਕਿਹਾ ਕਿ ਜਾਂ ਤਾਂ ਅਜਿਹਾ ਕਰਦਿਆਂ ਉਹਨਾਂ ਦੀਆਂ ਲੱਤਾਂ ਕੰਬ ਗਈਆਂ ਹੋਣਗੀਆਂ ਕਿਉਂਕਿ ਉਹ ਜਾਣਦੇ ਹਨ ਕਿ ਅਜਿਹਾ ਕਰਨਾ ਗਲਤ ਹੋਵੇਗਾ ਤੇ ਅਸਥਿਰ ਹੋਵੇਗਾ ਕਿਉਂਕਿ ਬਿਜਲੀ ਸਾਂਝੀ ਸੂਚੀ ਦਾ ਵਿਸ਼ਾ ਹੈ ਜਾਂ ਫਿਰ ਉਹਨਾਂ ਨੇ ਸੋਚਿਆ ਹੋਵੇਗਾ ਕਿ ਉਹ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ ਕਾਰਜਕਾਰੀ ਹੁਕਮ ਜਾਰੀ ਕਰਨ ਦੀ ਥਾਂ ਖੋਖਲੇ ਮਤੇ ਪਾਸ ਕਰ ਕੇ ਲੋਕਾਂ ਨੂੰ ਮੂਰਖ ਬਣਾ ਸਕਦੇ ਹਨ।
ਚਰਨਜੀਤ ਸਿੰਘ ਚੰਨੀ, ਜੋ ਆਪਣੇ ਆਪ ਨੁੰ ਅਰਥਸ਼ਾਸਤਰ ਵਿਚ ਪੋਸਟ ਗਰੈਜੂਏਟ ਦੱਸਦੇ ਹਨ, ਨੂੰ ਲੀਪਾ ਪੋਥੀ ਕਰਨ ਵਾਲਿਆਂ ਤੇ ਸਿਨਮੈਟਗ੍ਰਾਫਰਾਂ ਦੀ ਥਾਂ ਆਰਥਿਕ ਮਾਹਿਰਾਂ ਨਾਲ ਰਾਇ ਮਸ਼ਵਰਾ ਕਰਨ ਦੀ ਸਲਾਹ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਤੁਹਾਡੇ ਵੱਲੋਂ ‘ਮੀ ਟੂ ਵਿਅਕਤੀ ਨੂੰ ਆਮ ਆਦਮੀ’ ਵਿਚ ਬਦਲਣ ਦੀ ਕਾਹਲ ਲੋਕਾਂ ਨੂੁੰ ਤੁਹਾਡੇ ‘ਮੀ ਟੂ’ ਪਲ ਚੇਤੇ ਕਰਵਾ ਰਹੀ ਹੈ। ਉਹਨਾਂ ਪੁੱਛਿਆ ਕਿ ਤੁਸੀਂ ਆਪਣਾ ਨਕਲੀ ਗਰੀਬ ਤੇ ਆਦਮੀ ਵਜੋਂ ਪੇਸ਼ ਕਰਨ ਵਿਚ ਹਰ ਹਫਤੇ ਕਿੰਨੇ ਸੌ ਕਰੋੜ ਰੁਪਏ ਗਰੀਬ ਲੋਕਾਂ ਦਾ ਪੈਸਾ ਬਰਬਾਦ ਕਰ ਰਹੇ ਹੋ ? ਉਹਨਾਂ ਕਿਹਾ ਕਿ ਕੋਈ ਵੀ ਗਰੀਬ ਆਦਮੀ ਆਪਣਾ ਨਕਲੀ ਅਕਸ ਬਣਾਉਣ ਵਾਸਤੇ ਕਿਸੇ ਹੋਰ ਗਰੀਬ ਦਾ ਪੈਸਾ ਫੂਕ ਨਹੀਂ ਸਕਦਾ।
ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੁੰ ਚੁਣੌਤੀ  ਦਿੱਤੀ ਕਿ ਉਹ ਸਾਬਤ ਕਰਨ ਕਿ ਅਕਾਲੀ ਸਰਕਾਰ ਨੇ ਸੂਬੇ ਵਾਸਤੇ ਸੋਲਰ ਬਿਜਲੀ 17 ਰੁਪਏ ਪ੍ਰਤੀ ਯੁਨਿਟ ਦੀ ਦਰ ਨਾਲ ਖਰੀਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹ ਚੁਣੌਤੀ ਕਬੂਲ ਕਰਨ ਕਿ ਜੇਕਰ ਸਾਡੇ ਦੋਹਾਂ ਵਿਚੋਂ ਕੋਈ ਵੀ 17 ਰੁਪਏ ਦੀ ਦਰ ਨਾਲ ਸੋਲਰ ਬਿਜਲੀ ਖਰੀਦਣ ਬਾਰੇ ਝੂਠਾ ਸਾਬਤ ਹੋਇਆ ਤਾਂ ਉਹ ਅਸਤੀਫਾ ਦੇਵੇਗਾ ਤੇ ਕਦੇ ਵੀ ਚੋਣਾਂ ਨਹੀਂ ਲੜੇਗਾ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਕੇਂਦਰ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਜੋ ਜਵਾਹਰ ਲਾਲ ਨਹਿਰੂ ਨੈਸ਼ਨਲ ਸੋਲਰ ਮਿਸ਼ਨ ਤਹਿਤ ਲਾਗੂ ਕੀਤੇ ਗਏ, ਦੇ ਮਾਮਲੇ ਵਿਚ ਝੂਠ ਬੋਲ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀ ਪਹਿਲਾਂ ਆਓ ਪਹਿਲਾਂ ਪਾਓ ਦੀ ਨੀਤੀ ਮੁਤਾਬਕ ਪੰਜਾਬ ਲਈ ਸੋਲਰ ਪ੍ਰਾਜੈਕਟ ਤੈਅ ਕੀਤੇ ਸਨ ਤੇ ਇਹ ਕੇਂਦਰੀ ਬਿਜਲੀ ਰੈਗੂਲੇਟਰੀ ਕਮਿਸ਼ਨ ਸੀ ਜਿਸਨੇ 17.28 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਖਰੀਣਣ ਲਈ ਫੈਸਲਾ ਕੀਤਾ ਜਿਸ ਵਿਚੋਂ 12.50 ਰੁਪਏ ਪ੍ਰਤੀ ਯੂਨਿਟ ਦਾ ਖਰਚਾ ਕੇਂਦਰ ਸਰਕਾਰ ਨੇ ਚੁੱਕਣਾ ਸੀ।
ਅਕਾਲੀ ਆਗੂ ਨੇ ਮੁੱਖ ਮੰਤਰੀ ਨੁੰ ਚੇਤੇ ਕਰਵਾਇਆ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੋਲਰ ਪ੍ਰਾਜੈਕਟਾਂ ਨਾਲ ਕੀਤੇ ਗਏ ਸਮਝੌਤਿਆਂ ਦੀ ਬਦੌਲਤ ਸੂਬੇ ਵਿਚ 6000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਸੀ ਜਿਸ ਵਿਚੋਂ 1000 ਕਰੋੜ ਰੁਪਏ ਸਰਹੱਦੀ ਪੱਟੀ ਵਿਚ ਹੋਇਆ ਸੀ। ਉਹਨਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੁੰ ਆਪਣੀ ਅਣਵਰਤੀ ਜ਼ਮੀਨ ਲਈ ਪਟੇ ’ਤੇ ਚੰਗੀਆਂ ਕੀਮਤਾਂ ਮਿਲੀਆਂ ਤੇ ਇਹਨਾਂ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਆਮਦਨ ਮਿਲੀ ਜਿਸ ਵਿਚ ਸਾਲਾਨਾ 6 ਫੀਸਦੀ ਦਾ ਵਾਧਾ ਤੈਅ ਕੀਤਾ ਗਿਆ ਜਿਸਦੀ ਬਦੌਲਤ ਚਾਰ ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਨੂੰ ਰੱਦ ਕਰਨ ਦੇ ਕਿਸੇ ਵੀ ਯਤਨ ਨਾਲ ਸੁਬੇ ਵਿਚ ਨਿਵੇਸ਼ ਪ੍ਰਭਾਵਤ ਹੋਵੇਗਾ ਜੋ ਪਹਿਲਾਂ ਹੀ ਇਸ ਵੇਲੇ ਬਹੁਤ ਜ਼ਿਆਦਾ ਘਟਿਆ ਹੋਇਆ ਹੈ।
ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੋਲਰ ਬਿਜਲੀ ਪ੍ਰਾਜੈਕਟਾਂ ਦਾ ਸਿਆਸੀਕਰਨ ਕਰਨ ਦੀ ਸਾਜ਼ਿਸ਼ ਨੂੰ ਇਸ ਸਾਲ ਰਾਜ ਸਰਕਾਰ ਵੱਲੋਂ ਜਾਰੀ ਕੀਤੇ ਗਏ ਵ੍ਹਾਈਟ ਪੇਪਰ ਨਾਲ ਬੇਨਕਾਸ ਕੀਤਾ। ਉਹਨਾਂ ਦੱਸਿਆ ਕਿ ਵ੍ਹਾਈਟ ਪੇਪਰ ਵਿਚ  ਸੂਬੇ ਵਿਚ ਸੋਲਰ ਤੇ ਹੋਰ ਨਵਿਆਉਣਯੋਗ ਬਿਜਲੀ ਪ੍ਰਾਜੈਕਟ ਲਾਉਣ ਦੀ ਸ਼ਲਾਘਾ ਕੀਤੀ ਗਈ ਸੀ ਤੇ ਪਿਛਲ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੁੰ ਇਹਨਾਂ ਪ੍ਰਾਜੈਕਟਾਂ ਲਈ ਕੌਮੀ ਐਵਾਰਡ ਵੀ ਮਿਲੇ ਸਨ। ਉਹਨਾਂ ਕਿਹਾ ਕਿ ਚੰਨੀ ਪੰਜਾਬੀਆਂ ਨੂੰ ਦੱਸਣ ਕਿ ਸੱਚ ਕੀ ਹੈ। ਉਹਨਾਂ ਕਿਹਾ ਕਿ ਕੀ ਇਸ ਸਾਲ ਮਾਰਚ ਵਿਚ ਉਹਨਾਂ ਦੀ  ਸਰਕਾਰ ਵੱਲੋਂ ਕੀਤੇ ਦਾਅਵੇ ਸੱਚ ਹਨ ਜਾਂ ਫਿਰ ਹੁਣ ਬੋਲਿਆ ਜਾ ਰਿਹਾ ਸਫੈਦ ਝੂਠ ਤੇ ਕੀਤਾ ਜਾ ਰਿਹਾ ਧੋਖਾ ਸੱਚ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Most Popular

‘Tobacco-free youth campaign 4.0’ ਦੀ ਸ਼ੁਰੂਆਤ; ਮੰਤਰੀ ਨੇ ਦੇਸ਼-ਵਿਆਪੀ ਅੰਦੋਲਨ ਚਲਾਉਣ ਦਾ ਦਿੱਤਾ ਸੱਦਾ

‘Tobacco-free youth campaign 4.0’ ਦੀ ਸ਼ੁਰੂਆਤ; ਮੰਤਰੀ ਨੇ ਦੇਸ਼-ਵਿਆਪੀ ਅੰਦੋਲਨ ਚਲਾਉਣ ਦਾ ਦਿੱਤਾ ਸੱਦਾ

by Navjot
4 weeks ago
0

ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) ਆਯੁਸ਼ (AYUSH) ਮੰਤਰਾਲੇ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਪ੍ਰਤਾਪਰਾਓ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 