ਮਹਿਲਾ ਕਾਂਗਰਸ ਨੂੰ ਮਿਲੀ ਨਵੀਂ ਪ੍ਰਧਾਨ ( ਪੜਲੋ ਕਿਨੂੰ ਦਿੱਤੀ ਹੈ ਕਾਂਗਰਸ ਨੇ ਕਮਾਂਡ
ਸ੍ਰੀਮਤੀ ਬਲਵੀਰ ਰਾਣੀ ਸੋਢੀ ਨੂੰ ਕੀਤਾ ਨਿਯੁਕਤ

ਨਵੀਂ ਦਿੱਲੀ 17 ਨਵੰਬਰ (ਵਿਸ਼ਵ ਵਾਰਤਾ )-ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਮਹਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਨਿਯੁਕਤ ਕੀਤਾ ਹੈ। ਜੋ ਕਿ ਜ਼ਿਲ੍ਹਾ ਕਪੂਰਥਲਾ ਦੀ ਮਹਿਲਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਹਨ । ਬੀਬੀ ਬਲਵੀਰ ਰਾਣੀ ਸੋਢੀ ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ ਉਹ ਫਗਵਾੜਾ ਦੇ ਵਸਨੀਕ ਹਨ।
ਜਾਣਕਾਰੀ ਅਨੁਸਾਰ ਬੀਬੀ ਬਲਵੀਰ ਰਾਣੀ ਸੋਢੀ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਕਾਂਗਰਸ ਦੀ ਟਿਕਟ ਦੇ ਵੀ ਦਾਅਵੇਦਾਰ ਦੱਸੇ ਜਾ ਰਹੇ ਹਨ।”






















