ਮੁੱਖ ਮੰਤਰੀ ਚੰਨੀ ਸਮੇਤ ਕਈ ਕੈਬਨਿਟ ਮੰਤਰੀ ਅੱਜ ਕਰਤਾਰਪੁਰ ਸਾਹਿਬ ਵਿਖੇ ਹੋਣਗੇ ਨਤਮਸਤਕ
ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਨਹੀਂ ਮਿਲੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ)- ਭਾਰਤ ਸਰਕਾਰ ਦੇ ਐਲਾਨ ਤੋਂ ਬਾਅਦ ਕਰਤਾਰਪੁਰ ਲਾਂਘਾ ਖੋਲ਼੍ਹ ਦਿੱਤਾ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕੈਬਨਿਟ ਦੇ ਕਈ ਮੰਤਰੀ 14 ਲੋਕਾਂ ਦੇ ਜਥੇ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਅਥਾਰਟੀ ਨੇ ਪੰਜਾਬ ਸਰਕਾਰ ਦੇ 14-14 ਲੋਕਾਂ ਦੇ ਜੱਥੇ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।

ਜਾਣਕਾਰੀ ਮਿਲੀ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੁੰ ਗੁਰਪੁਰਬ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਮਿਲੀ। ਸਿੱਧੂ ਨਾ ਤਾਂ ਅੱਜ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਜਾ ਰਹੇ ਮੰਤਰੀ ਮੰਡਲ ਦੇ ਨਾਲ ਜਾ ਸਕਣਗੇ ਤੇ ਨਾ ਹੀ ਕੱਲ੍ਹ 19 ਨਵੰਬਰ ਨੂੰ ਜਾ ਸਕਣਗੇ। ਪਰ ਉਹਨਾਂ ਨੂੰ 20 ਨਵੰਬਰ ਨੂੰ ਲਾਂਘੇ ਰਾਹੀਂ ਜਾਣ ਦੀ ਪ੍ਰਵਾਨਗੀ ਮਿਲ ਗਈ ਹੈ।
ਉਹ ਅੱਜ ਕਿਉਂ ਨਹੀਂ ਜਾ ਸਕਦੇ ਇਹ ਸਵਾਲ ਅਜੇ ਵੀ ਬਰਕਰਾਰ ਹੈ। ਜਿਸ ਦੀ ਕੋਈ ਜਾਣਕਾਰੀ ਨਹੀਂ ਹੈ।























