ਮੁੱਖ ਮੰਤਰੀ ਚਰਨਜੀਤ ਚੰਨੀ ਪਰਿਵਾਰ ਅਤੇ ਹੋਰਨਾਂ ਨਾਲ ਪਹੁੰਚੇ ਕਰਤਾਰਪੁਰ ਸਾਹਿਬ

ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਪਰਿਵਾਰ ,ਕੈਬਨਿਟ ਮੰਤਰੀਆਂ ਅਤੇ ਹੋਰਨਾਂ ਨਾਲ ਕਰਤਾਰਪੁਰ ਸਾਹਿਬ ਪਹੁੰਚ ਗਏ ਹਨ। ਮੁੱਖ ਮੰਤਰੀ ਨਾਲ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਸਕੱਤਰ ਹੁਸਨ ਲਾਲ,ਸੁਰੱਖਿਆ ਇੰਚਾਰਜ ਆਈਜੀ ਏਕੇ ਪਾਂਡੇ,ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੁਮਿਤ ਜਰੰਗਲ ਵੀ ਕਰਤਾਰਪੁਰ ਸਾਹਿਬ ਪਹੁੰਚੇ ਹਨ।























