ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ ‘ਆਫਲਾਇਨ’ ਹੀ ਹੋਣਗੀਆਂ ਪ੍ਰੀਖਿਆਵਾਂ

ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ)- ਦੇਸ਼ ਭਰ ਵਿੱਚ ਸੀਬੀਐਸਈ ਅਤੇ ਆਈਸੀਐਸਈ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਸੁਪਰੀਮ ਕੋਰਟ ਨੇ ਪ੍ਰੀਖਿਆ ਦੇਣ ਦੇ ਮੋਡ ਵਿੱਚ ਬਦਲਾਅ ਕਰਨ ਤੋਂ ਮਨ੍ਹਾਂ ਕਰ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ ਪ੍ਰੀਖਿਆ ਵਿੱਚ ਕਿਸੇ ਵੀ ਤਰ੍ਹਾਂ ਦਾ ਖਲਲ ਪਾਉਣਾ ਸਹੀ ਨਹੀਂ ਹੋਵੇਗਾ। ਦੱਸ ਦਈਏ ਕਿ ਕੁੱਝ ਵਿਦਿਆਰਥੀਆਂ ਅਤੇ ਹੋਰ ਧਿਰਾਂ ਨੇ ਕੋਵਿਡ ਨੂੰ ਆਧਾਰ ਬਣਾ ਕੇ ਪ੍ਰੀਖਿਆ ਨੂੰ ਹਾਈਬ੍ਰਿਡ ਭਾਵ ਆਨਲਾਈਨ ਲੈਣ ਲਈ ਸੁਪਰੀਮ ਕੋਰਟ ਵਿੱਚ ਅਰਜੀ ਪਾਈ ਸੀ।






















