ਸੁਖਪਾਲ ਖਹਿਰਾ ਨੂੰ ਅਦਾਲਤ ਨੇ ਭੇਜਿਆ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ
ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ

ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ) ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹੁਣ ਮੋਹਾਲੀ ਦੀ ਸਪੈਸ਼ਲ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਵਿਖੇ ਭੇਜ ਦਿੱਤੇ ਹੈ। ਦੱਸ ਦਈਏ ਕਿ ਈਡੀ ਵੱਲੋਂ ਖਹਿਰਾ ਨੂੰ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਫੜਿਆ ਗਿਆ ਸੀ । ਅੱਜ 7 ਦਿਨਾਂ ਦੇ ਰਿਮਾਂਡ ਤੋਂ ਬਾਅਦ ਖਹਿਰਾ ਨੂੰ ਮੋਹਾਲੀ ਦੀ ਵਿਸ਼ੇਸ਼ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ।






















