ਇਸ ਸਮੇਂ ਦੀ ਵੱਡੀ ਖ਼ਬਰ
ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਐਲਾਨ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਕਿਸਾਨਾਂ ਨੂੰ ਵੱਡਾ ਤੋਹਫ਼ਾ
ਤਿੰਨੋਂ ਖੇਤੀ ਕਾਨੂੰਨ ਹੋਣਗੇ ਵਾਪਿਸ
ਦਿੱਲੀ ਬਾਰਡਰ ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣੇ ਘਰ ਪਰਤਣ ਦੀ ਕੀਤੀ ਅਪੀਲ
ਚੰਡੀਗੜ੍ਹ, 19ਨਵੰਬਰ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਹਨਾਂ ਨੇ ਇਹ ਐਲਾਨ ਕੀਤਾ ਹੈ ਕਿ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣਗੇ। ਉਹਨਾਂ ਤੇ ਦਿੱਲੀ ਬਾਰਡਰ ਦੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਘਰ ਪਰਤਣ ਦੀ ਅਪੀਲ ਕੀਤੀ ਹੈ।
ਗੌਰਤਲਬ ਹੈ ਕਿ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਇਕ ਸਾਲ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਪ੍ਰਦਰਸ਼ਨ ਕਰ ਰਹੇ ਹਨ।






















