ਚੰਡੀਗੜ੍ਹ, 27 ਫਰਵਰੀ : ਚੀਫ ਖਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਨੇ ਅੱਜ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ| ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਚੱਢਾ ਦੇ ਭਰਾ ਹਰਜੀਤ ਚੱਢਾ ਅਤੇ ਔਰਤ ਪ੍ਰਿੰਸੀਪਲ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ|
ਵਰਣਨਯੋਗ ਹੈ ਕਿ ਇੰਦਰਪ੍ਰੀਤ ਸਿੰਘ ਚੱਢਾ ਨੇ ਆਪਣੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ| ਚੱਢਾ ਦੇ ਬੇਟੇ ਪ੍ਰਭਪ੍ਰੀਤ ਸਿੰਘ ਚੱਢਾ ਦੀ ਸ਼ਿਕਾਇਤ ਉਤੇ ਪੁਲਿਸ ਨੇ 2 ਔਰਤਾਂ ਸਮੇਤ 11 ਖਿਲਾਫ ਮਾਮਲਾ ਦਰਜ ਕੀਤਾ ਸੀ|
ਮਾਈਨਿੰਗ ਵਿਭਾਗ ਵੱਲੋਂ ਕਾਰਵਾਈ ਦੋ ਥਾਂਵਾਂ ‘ਤੇ ਛਾਪਾਮਾਰੀ
ਪਟਿਆਲਾ, 2 ਮਈ(ਵਿਸ਼ਵ ਵਾਰਤਾ )-ਮਾਈਨਿੰਗ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਹੈ ਅਤੇ ਗ਼ੈਰਾਕਾਨੂੰਨੀ ਮਾਈਨਿੰਗ ਕਰਨ...