• Latest
  • Trending
ਮੁੱਖ ਮੰਤਰੀ ਚੰਨੀ  ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਉੱਤੇ ਦਿੱਤੀ ਪ੍ਰਤੀਕਿਰਿਆ,ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ

ਮੁੱਖ ਮੰਤਰੀ ਚੰਨੀ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਉੱਤੇ ਦਿੱਤੀ ਪ੍ਰਤੀਕਿਰਿਆ,ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ

5 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਚੰਨੀ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਉੱਤੇ ਦਿੱਤੀ ਪ੍ਰਤੀਕਿਰਿਆ,ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ

November 19, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਮੁੱਖ ਮੰਤਰੀ ਚੰਨੀ  ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਉੱਤੇ ਦਿੱਤੀ ਪ੍ਰਤੀਕਿਰਿਆ,ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ

ਮੁੱਖ ਮੰਤਰੀ ਚੰਨੀ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਉੱਤੇ ਦਿੱਤੀ ਪ੍ਰਤੀਕਿਰਿਆ,ਦੇਰ ਨਾਲ ਚੁੱਕਿਆ ਪਰ ਸਵਾਗਤਯੋਗ ਕਦਮ

ਕੇਂਦਰ  ਸਰਕਾਰ ਨੂੰ ਸੰਘਰਸ਼ ਦੌਰਾਨ ਜਾਨੀ ਤੇ ਮਾਲੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਕਿਹਾ

ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਰਾਹਤ ਦੇਣ ਲਈ ਵਿੱਤੀ ਪੈਕੇਜ ਮੰਗਿਆ

ਚੰਡੀਗੜ੍ਹ, 19 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਦੇਰ ਨਾਲ ਲਿਆ ਪਰ ਸਵਾਗਤ ਯੋਗ ਕਦਮ ਕਰਾਰ ਦਿੱਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਫ਼ੈਸਲਾ ਬਹੁਤ ਪਹਿਲਾਂ ਲਿਆ ਹੁੰਦਾ ਤਾਂ ਅਨੇਕਾਂ ਕੀਮਤੀ ਜਾਨਾਂ ਬਚ ਜਾਂਦੀਆਂ।
ਕਿਸਾਨਾਂ ਨੂੰ ਭਰੋਸੇ ਵਿਚ ਲਏ ਬਿਨਾਂ ਇਹ ਕਾਲੇ ਖੇਤੀ ਕਾਨੂੰਨ ਆਪਹੁਦਰੇ ਢੰਗ ਨਾਲ ਲਾਗੂ ਕਰਨ ਲਈ ਕੇਂਦਰ ‘ਤੇ ਦੋਸ਼ ਲਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਰਿਕਾਰਡ ਉੱਤੇ ਇਹ ਮੰਨ ਲੈਣਾ ਚਾਹੀਦਾ ਹੈ ਕਿ ਇਹ ਬਿੱਲ ਲਿਆ ਕੇ ਉਸ ਨੇ ਬਹੁਤ ਵੱਡੀ ਗਲਤੀ ਕੀਤੀ ਹੈ, ਜੋ ਪਿਛਲੇ ਡੇਢ ਸਾਲ ਤੋਂ ਟੱਸ ਤੋਂ ਮੱਸ ਵੀ ਨਾ ਹੋਈ।”
ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਅਤੇ ਸੂਬਾ ਭਰ ਵਿਚ ਲਾਮਿਸਾਲ ਕਿਸਾਨ ਸੰਘਰਸ਼ ਵਿਚ ਹੁਣ ਤੱਕ ਤਕਰੀਬਨ 700 ਜਾਨਾਂ ਚਲੀਆਂ ਗਈਆਂ ਤਾਂ ਕਿ ਕਿਸਾਨ ਆਪਣਾ ਭਵਿੱਖ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਸਕਣ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਵਾਪਰੀਆਂ ਲਖੀਮਪੁਰ ਖੇੜੀ ਵਰਗੀਆਂ ਘਟਨਾਵਾਂ ਨੇ ਜਮਹੂਰੀਅਤ ਦੇ ਨਾਂ ‘ਤੇ ਕਲੰਕ ਲਾਇਆ ਅਤੇ ਲੋਕ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਦੇ ਅਜਿਹੇ ਮਾੜੇ ਕੰਮਾਂ ਲਈ ਕਦੇ ਮੁਆਫ ਨਹੀਂ ਕਰਨਗੇ।
ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਹੁਣ ਜਦੋਂ ਪ੍ਰਧਾਨ ਮੰਤਰੀ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਤਾਂ ਕਿਸਾਨਾਂ ਨੂੰ ਉਨ੍ਹਾਂ ਦੇ ਜਾਨ-ਮਾਲ ਦੇ ਵੱਡੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨ ਮੋਰਚੇ ਦੌਰਾਨ ਸੂਬੇ ਨੂੰ ਵਿੱਤੀ ਤੌਰ ਉੱਤੇ ਅਤੇ ਜਾਇਦਾਦ ਦੇ ਰੂਪ ਵਿਚ ਹੋਏ ਨੁਕਸਾਨ ਲਈ ਵੀ ਮੁਆਵਜ਼ੇ ਦੀ ਮੰਗ ਕੀਤੀ। ਓਹਨਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਜਾਨਾਂ ਵਾਰਨ ਵਾਲੇ ਹਰ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਚੁੱਕੀ ਹੈ।
ਮੁੱਖ ਮੰਤਰੀ ਚੰਨੀ ਨੇ ਇਸ ਨੂੰ ਲੋਕਾਂ ਦੀ ਜਿੱਤ ਦੱਸਦਿਆਂ ਕਿਹਾ ਕਿ ਕਿਸਾਨਾਂ ਨੇ ਮੌਸਮ ਦੀ ਖਰਾਬੀ ਸਮੇਤ ਕਈ ਦੁਸ਼ਵਾਰੀਆਂ ਹੰਢਾਉਣ ਦੇ ਬਾਵਜੂਦ ਹੰਕਾਰੀ ਕੇਂਦਰ ਸਰਕਾਰ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ।ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ, ਜ਼ਲੀਲ ਕਰਨ ਅਤੇ ਨਿਰਾਸ਼ ਪੱਲੇ ਪਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਪਰ ਮਹਾਨ ਗੁਰੂ ਸਹਿਬਾਨ ਨੇ ਸਾਨੂੰ ਸਾਰਿਆਂ ਨੂੰ ਬੇਇਨਸਾਫ਼ੀ, ਦਮਨ ਅਤੇ ਜ਼ੁਲਮ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ, ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਕਿਸਾਨਾਂ ਨੇ ਆਪਣਾ ਸੰਘਰਸ਼ ਨਿਰੰਤਰ ਜਾਰੀ ਰੱਖਿਆ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੇ ਲੰਬੇ ਅਤੇ ਜੋਸ਼ੀਲੇ ਸੰਘਰਸ਼ ਦਾ ਨਤੀਜਾ ਹੈ ਅਤੇ ਇਸ ਨੂੰ ਇਤਿਹਾਸ ਵਿੱਚ ਸੁਨਹਿਰੀ ਇਬਾਰਤ ਵਿੱਚ ਲਿਖਿਆ ਜਾਵੇਗਾ।
ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਤੁਰੰਤ ਵਿੱਤੀ ਪੈਕੇਜ ਦਾ ਐਲਾਨ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਦੀਆਂ ਫਸਲਾਂ ਦੀ ਜਨਤਕ ਖਰੀਦ ਬਾਰੇ ਆਪਣਾ ਰੁਖ ਵੀ ਸਪੱਸ਼ਟ ਕਰਨ ਲਈ ਕਿਹਾ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇੱਕ ਸਾਲ ਤੋਂ ਵੱਧ ਦੇ ਲੰਮੇ ਸਮੇਂ ਦੇ ਸੰਘਰਸ਼ ਤੋਂ ਬਾਅਦ ਇਹ ਜਿੱਤ ਹੰਕਾਰੀ ਮੋਦੀ ਸਰਕਾਰ ਦੇ ਪਤਨ ਦੀ ਨਿਸ਼ਾਨਦੇਹੀ ਕਰਦੀ ਹੈ ਅਤੇ ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਜਦੋਂ ਲੋਕ ਇਸ ਜ਼ਾਲਮ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣਗੇ।
ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦੇ ਸੋਹਲੇ ਗਾਉਣ ਵਾਲੀ ਅਕਾਲੀ ਤੇ ਭਾਜਪਾ ਲੀਡਰਸ਼ਿਪ ‘ਤੇ ਵਿਅੰਗ ਕਰਦਿਆਂ ਉਨ੍ਹਾਂ ਪੁੱਛਿਆ ਕਿ ਉਹ ਹੁਣ ਕਿਸ ਚਿਹਰੇ ਨਾਲ ਲੋਕਾਂ ਸਾਹਮਣੇ ਆਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਇੱਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਪਰ ਅੰਤ ਵਿੱਚ ਇਹ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲੇ ਦਿਨ ਤੋਂ ਹੀ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਮੁਖ਼ਾਲਫ਼ਤ ਕਰਦੀ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣ ਦੇ ਨਾਲ-ਨਾਲ ਇਨ੍ਹਾਂ ਕਾਨੂੰਨਾਂ ਦਾ ਵੀ ਤਿੱਖਾ ਵਿਰੋਧ ਕੀਤਾ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਹਾਲ ਹੀ ਵਿੱਚ ਸਮਾਪਤ ਹੋਏ ਵਿਸ਼ੇਸ਼ ਇਜਲਾਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੁਆਰਾ ਬਣਾਏ ਵਿਵਾਦਤ ਕੰਟਰੈਕਟ ਫਾਰਮਿੰਗ ਐਕਟ-2013 ਨੂੰ ਰੱਦ ਕਰਨ ਤੋਂ ਇਲਾਵਾ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।
ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਖੁਦ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਜ਼ੋਰ ਪਾਇਆ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

by Ankit
4 days ago
0

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ ਕਾਂਗਰਸ ਨੇ ਨਾ ਮੁਆਫ਼ੀ ਮੰਗੀ ਅਤੇ ਨਾ ਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 