ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਸਿੱਧੂ ਨੇ ਫਿਰ ਵਿੰਨ੍ਹਿਆ ਕੇਂਦਰ ਸਰਕਾਰ ‘ਤੇ ਨਿਸ਼ਾਨਾ
ਐਮਐਸਪੀ ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ – ਨਵਜੋਤ ਸਿੱਧੂ

ਚੰਡੀਗੜ੍ਹ,19 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕੀਤਾ ਹੈ। ਇਸਤੋਂ ਇਲਾਵਾ ਸਿੱਧੂ ਨੇ ਐਮਐਸਪੀ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮੁੜ ਘੇਰਿਆ ਹੈ। ਉਹਨਾਂ ਕਿਹਾ ਕਿ “ਐਮਐਸਪੀ ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ, ਇਹ ਭਾਰਤੀ ਕਿਸਾਨਾਂ ਦੀ ਜੀਵਨ ਰੇਖਾ ਹੈ… ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਜਾਂ ਸਵਾਮੀਨਾਥਨ ਰਿਪੋਰਟ ਦੇ ਸੀ2 ਫਾਰਮੂਲੇ ਨੂੰ ਸਵੀਕਾਰ ਕਰਨ ਦੇ ਆਪਣੇ ਵਾਅਦੇ ਨੂੰ ਸੱਚਮੁੱਚ ਪੂਰਾ ਕਰਨਾ ਚਾਹੁੰਦੀ ਹੈ, ਤਾਂ ਉਨ੍ਹਾਂ ਨੂੰ ਇਸ ਮੰਗ ਨੂੰ ਸਵੀਕਾਰ ਕਰਨਾ ਚਾਹੀਦਾ ਹੈ।”
MSP is bigger issue than farm laws, it is the lifeline of Indian farmers … If the central govt genuinely wants to fulfil their promise of doubling the farmers income or accepting the C2 formula of Swaminathan report, then they should accede to this demand#JittegaKisan
— Navjot Singh Sidhu (@sherryontopp) November 19, 2021






















