ਜਨਰਲ ਵਰਗ ਦੀ ਭਲਾਈ ਲਈ ਕਮਿਸ਼ਨ ਬਣਾਉਣ ਦਾ ਦਿੱਤਾ ਭਰੋਸਾ
ਐਸ ਏ ਐਸ ਨਗਰ 20 ਨਵੰਬਰ ( ਵਿਸ਼ਵ ਵਾਰਤਾ )- ਜਰਨਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਰਜਿਸਟਰਡ ਦਾ ਇਕ ਵਫ਼ਦ ਸੂਬਾ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ। ਜਿਸ ਵਿਚ ਜਸਵੀਰ ਸਿੰਘ ਗੜਾਂਗ , ਪਰਮਜੀਤ ਸਿੰਘ ਅਤੇ ਸੁਖਮੰਦਰ ਸਿੰਘ ਸੰਧੂ ਹਾਜ਼ਰ ਸਨ। ਫੈਡਰੇਸ਼ਨ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿਚ ਹਰ ਵਰਗ ਲਈ ਕਮਿਸ਼ਨ ਅਤੇ ਵੈਲਫੇਅਰ ਬੋਰਡ ਬਣੇ ਹੋਏ ਹਨ। ਜੋ ਕਿ ਉਨ੍ਹਾਂ ਵਰਗਾਂ ਲਈ ਭਲਾਈ ਦਾ ਕੰਮ ਕਰਦੇ ਰਹਿੰਦੇ ਹਨ । ਪਰ ਜਰਨਲ ਵਰਗ ਦੀ ਸੁਣਵਾਈ ਅਤੇ ਭਲਾਈ ਲਈ ਕੋਈ ਵੀ ਕਮਿਸ਼ਨ ਜਾਂ ਵੈਲਫੇਅਰ ਬੋਰਡ ਨਹੀਂ ਬਣਿਆ ਜਿਸ ਕਰਕੇ ਜਰਨਲ ਵਰਗ ਆਪਣੇ ਆਪ ਨੂੰ ਅਣਗੌਲਿਆ ਹੋਇਆ ਮਹਿਸੂਸ ਕਰ ਰਿਹਾ ਹੈ । ਜਰਨਲ ਵਰਗ ਨਾਲ ਸਬੰਧਤ ਪਹਿਲਾਂ ਰਹਿ ਚੁੱਕੇ ਕਿਸੇ ਵੀ ਮੁੱਖ ਮੰਤਰੀ ਨੇ ਕਦੀ ਵੀ ਜਰਨਲ ਵਰਗ ਦੀ ਬਾਂਹ ਨਹੀਂ ਫੜੀ ਅਤੇ ਉਹ ਕੇਵਲ ਜਰਨਲ ਵਰਗ ਦੀ ਭਲਾਈ ਲਈ ਮਗਰਮੱਛ ਦੇ ਹੰਝੂ ਹੀ ਵਹਾਉਂਦੇ ਰਹੇ ਹਨ । ਵਫ਼ਦ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਚੰਨੀ ਨੇ ਬੜੇ ਹੀ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਜਰਨਲ ਵਰਗ ਦੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕਰਨਗੇ । ਜਰਨਲ ਵਰਗ ਲਈ ਕਮਿਸ਼ਨ ਅਤੇ ਭਲਾਈ ਬੋਰਡ ਬਣਾਉਣ ਸਬੰਧੀ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਲੈ ਕੇ ਆਉਣਗੇ ਫੈਡਰੇਸ਼ਨ ਨੇ ਉਨ੍ਹਾਂ ਦੇ ਵਤੀਰੇ ਨੂੰ ਦੇਖਦੇ ਹੋਏ ਕਿਹਾ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਮੁੱਖ ਮੰਤਰੀ ਪੰਜਾਬ ਪਹਿਲੇ ਮੁੱਖ ਮੰਤਰੀ ਹੋਣਗੇ , ਜੇ ਸਹੀ ਅਰਥਾਂ ਵਿੱਚ ਪੰਜਾਬ ਦੇ ਸਾਰੇ ਵਰਗਾਂ ਦੀ ਨੁਮਾਇੰਦਗੀ ਕਰਦੇ ਹਨ । ਇਹ ਕੰਮ ਜਿਹੜਾ ਪਹਿਲਾਂ ਕਿਸੇ ਵੀ ਜਰਨਲ ਵਰਗ ਦੇ ਮੁੱਖ ਮੰਤਰੀ ਨੇ ਨਹੀਂ ਕੀਤਾ ਉਹ ਕੰਮ ਮੁੱਖ ਮੰਤਰੀ ਨੇ ਕਰ ਦਿਖਾਇਆ ਹੈ । ਫੈਡਰੇਸ਼ਨ ਨੇ ਕਿਹਾ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਹੁੰਦੀਆਂ ਹਨ ਉਹ ਕਾਂਗਰਸ ਸਰਕਾਰ ਦਾ ਸਮਰਥਨ ਕਰਨਗੇ ਅਤੇ ਉਹ ਪਤੀ ਜਰਨਲ ਵਰਗ ਦੇ ਦਾਅਵੇਦਾਰ ਮੁੱਖ ਮੰਤਰੀਆਂ ਨੂੰ ਮੂੰਹ ਨਹੀਂ ਲਾਉਣਗੇ । ਚੁੰਨੀ ਸਰਕਾਰ ਵੱਲੋਂ ਜਰਨਲ ਵਰਗ ਦੇ 8ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਵਰਦੀਆਂ ਦੇਣ ਦੇ ਫੈਸਲੇ ਦਾ ਵੀ ਧੰਨਵਾਦ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੁਫਤ ਦਿੱਤੀ ਜਾਵੇ।
ਅੰਤ ਵਿੱਚ ਫੈਡਰੇਸ਼ਨ ਨੇ ਕਿਹਾ ਹੈ ਕਿ ਜਰਨਲ ਕੈਟਾਗਰੀਜ਼ ਜਰਨਲ ਵਰਗ ਭਲਾਈ ਬੋਰਡ ਦਾ ਗਠਨ ਨਹੀਂ ਕੀਤਾ ਜਾਂਦਾ ਤਾਂ ਪਹਿਲਾਂ ਕਿਤੇ ਐਲਾਨ ਮੁਤਾਬਕ 26 ਨਵੰਬਰ ਤੋਂ ਮੁੱਖ ਮੰਤਰੀ ਦੇ ਹਲਕੇ ਕੀਤੀ ਜਾਣ ਵਾਲੀ ਭੁੱਖ ਹੜਤਾਲ ਉਣਮਿੱਠੇ ਸਮੇਂ ਲਈ ਹਰ ਹਾਲਤ ਵਿੱਚ ਕੀਤੀ ਜਾਵੇਗੀ।























