• Latest
  • Trending
ਬਿਜਲੀ ਸਮਝੌਤਿਆਂ ਬਾਰੇ ਝੂਠ ਬੋਲ ਰਹੇ ਹਨ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

ਬਿਜਲੀ ਸਮਝੌਤਿਆਂ ਬਾਰੇ ਝੂਠ ਬੋਲ ਰਹੇ ਹਨ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

5 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

5 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

5 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

5 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

5 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

6 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

7 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

7 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

7 hours ago
Hindi News
English News
Saturday, November 28, 2026
No Result
View All Result
15 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਸਮਝੌਤਿਆਂ ਬਾਰੇ ਝੂਠ ਬੋਲ ਰਹੇ ਹਨ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

November 20, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬਿਜਲੀ ਸਮਝੌਤਿਆਂ ਬਾਰੇ ਝੂਠ ਬੋਲ ਰਹੇ ਹਨ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

*ਬਿਜਲੀ ਸਮਝੌਤਿਆਂ ਬਾਰੇ ਝੂਠ ਬੋਲ ਰਹੇ ਹਨ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ*

*-ਬਿਜਲੀ ਸਮਝੌਤੇ ਰੱਦ ਕਰਨ ਬਾਰੇ ‘ਆਪ’ ਨੇ ਨਵਜੋਤ ਸਿੱਧੂ ਤੋਂ ਵੀ ਮੰਗਿਆ ਸਪੱਸ਼ਟੀਕਰਨ*

*-ਸਸਤੀ ਰੇਤ ਬਾਰੇ ਵੀ ਗਰਾਊਂਡ ’ਤੇ ਖ਼ੋਖਲੇ ਸਾਬਤ ਹੋ ਰਹੇ ਹਨ ਚੰਨੀ ਦੇ ਐਲਾਨ: ਆਪ*

ਬਿਜਲੀ ਸਮਝੌਤਿਆਂ ਬਾਰੇ ਝੂਠ ਬੋਲ ਰਹੇ ਹਨ ਮੁੱਖ ਮੰਤਰੀ ਚੰਨੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ):-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਝੂਠ ਬੋਲਣ ਦੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਗੱਪ ਮਾਰਨ ’ਚ ਚੰਨੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਪਿੱਛੇ ਛੱਡ ਗਏ ਹਨ। ਹਰਪਾਲ ਸਿੰਘ ਚੀਮਾ ਦੀ ਦਲ਼ੀਲ ਹੈ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬਾਦਲ ਸਰਕਾਰ ਵੱਲੋਂ ਕੀਤੇ ਗਏ ਮਾਰੂ ਅਤੇ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰ ਦਿੱਤੇ ਜਾਣ ਸੰਬੰਧੀ ਮੁੱਖ ਮੰਤਰੀ ਚੰਨੀ ਵੱਲੋਂ ਨਾ ਸਿਰਫ਼ ਕੋਰਾ ਝੂਠ ਬੋਲਿਆ ਜਾ ਰਿਹਾ ਹੈ, ਸਗੋਂ ਇਸ ਕੂੜ ਪ੍ਰਚਾਰ ਉਤੇ ਸਰਕਾਰੀ ਖ਼ਜਾਨੇ ਵਿਚੋਂ ਕਰੋੜਾਂ ਰੁਪਏ ਖਰਚ ਕਰਕੇ ਆਪਣੀ ਫ਼ੋਕੀ ਮਸ਼ਹੂਰੀ ਵੀ ਕੀਤੀ ਜਾ ਰਹੀ ਹੈ।
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੀ ਜਨਤਾ ਨੂੰ ਬਿਜਲੀ ਸਮਝੌਤੇ ਰੱਦ ਕੀਤੇ ਜਾਣ ਸੰਬੰਧੀ ਇੱਕ ਵੀ ਦਸਤਾਵੇਜ਼ ਜਾਂ ਨੋਟੀਫ਼ਿਕੇਸ਼ਨ ਦਿਖਾ ਕੇ ਸਾਬਤ ਕਰਨ ਕਿ ਉਨ੍ਹਾਂ ਵੱਲੋਂ ਪੰਜਾਬ ਭਰ ’ਚ ਹੋਰਡਿੰਗਾਂ- ਬੋਰਡਾਂ ’ਤੇ ਬਿਜਲੀ ਸਮਝੌਤੇ ਰੱਦ ਹੋਣ ਸੰਬੰਧੀ ਦਿੱਤੇ ਇਸ਼ਤਿਹਾਰ ਸਹੀ ਹਨ?
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਸਮਝੌਤੇ ਰੱਦ ਕੀਤੇ ਬਗੈਰ ਹੀ ਰੱਦ ਕਰਨ ਦੇ ਦਾਅਵੇ ਕਰਨਾ ਨਾ ਕੇਵਲ ਧੋਖ਼ਾ, ਸਗੋਂ ਸਜ਼ਾ ਯਾਫ਼ਤਾ ਅਪਰਾਧ ਹੈ। ਚੀਮਾ ਨੇ ਚੰਨੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਨਤਾ ਦੇ ਪੈਸੇ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਇਹ ਝੂਠਾ ਪ੍ਰਚਾਰ ਤੁਰੰਤ ਬੰਦ ਨਾ ਕੀਤਾ ਤਾਂ ਪਾਰਟੀ ਝੂਠੀ ਚੰਨੀ ਸਰਕਾਰ ਦੇ ਝੂਠੇ ਅਤੇ ਗੁੰਮਰਾਹਕੁੰਨ ਪ੍ਰਚਾਰ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ। ਚੀਮਾ ਨੇ ਅੱਗੇ ਕਿਹਾ, ‘‘ਜ਼ਰੂਰਤ ਪਈ ਤਾਂ ਸਰਕਾਰ ਨੂੰ ਅਜਿਹੇ ਝੂਠੇ ਪ੍ਰਚਾਰ ਵਿਰੁੱਧ ਅਦਾਲਤ ਵਿੱਚ ਵੀ ਖਿੱਚਿਆ ਜਾ ਸਕਦਾ ਹੈ।’’
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੰਨੀ ਸਰਕਾਰ ਨੇ ਸੱਤਾ ’ਤੇ ਕਾਬਜ਼ ਹੁੰਦਿਆਂ ਹੀ ਬਿਜਲੀ ਸਮਝੌਤੇ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਸੀ ਅਤੇ ਇਸ ਲਈ ਵਿਧਾਨ ਸਭਾ ਦੇ ਇਜਲਾਸ ਸੱਦੇ ਜਾਣ ਦਾ ਦਾਅਵਾ ਵੀ ਕੀਤਾ ਗਿਆ ਸੀ। ਪ੍ਰੰਤੂ ਸਰਕਾਰ ਵਿਧਾਨ ਸਭਾ ਦਾ ਇਜਲਾਸ ਬੁਲਾਏ ਜਾਣ ਤੋਂ ਲਗਾਤਾਰ ਭੱਜਦੀ ਰਹੀ। ਅੰਤ 2 ਮਹੀਨੇ ਬਾਅਦ ਜਦ ਵਿਧਾਨ ਸਭਾ ਦਾ ਸੰਵਿਧਾਨਿਕ ਖਾਨਾਪੂਰਤੀ ਲਈ ਦੋ ਰੋਜ਼ਾ ਇਜਲਾਸ ਸੱਦਿਆ ਗਿਆ ਤਾਂ ਚੰਨੀ ਸਰਕਾਰ ਮਾਰੂ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਤੋਂ ਮੁੱਕਰ ਗਈ, ਪਰ ਚੋਣਾ ਦੇ ਮੱਦੇਨਜ਼ਰ ਬਿਜਲੀ ਸਮਝੌਤਿਆਂ ਦੀਆਂ ਦਰਾਂ ’ਚ ਫੇਰਬਦਲ ਕੀਤੇ ਜਾਣ ਦਾ ‘ਡਰਾਮਾ’ ਜ਼ਰੂਰ ਕੀਤਾ ਗਿਆ, ਜਿਸ ਨੂੰ ਪੀਪੀਏਜ਼ ਰੱਦ ਕੀਤੇ ਜਾਣ ਵਜੋਂ ਪ੍ਰਚਾਰਿਆ ਜਾ ਰਿਹਾ ਹੈ। ਜੋ ਨੈਤਿਕ ਅਤੇ ਵਿਵਹਾਰਕ ਤੌਰ ’ਤੇ ਗਲਤ ਹੈ। ਹਰਪਾਲ ਸਿੰਘ ਚੀਮਾ ਨੇ ਸਮਝੌਤੇ ਰੱਦ ਕੀਤੇ ਜਾਣ ਸੰਬੰਧੀ ਚੰਨੀ ਸਰਕਾਰ ਦੇ ਦਾਅਵਿਆਂ ਬਾਰੇ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੰਨੀ ਦੇਰ ਨਿੱਜੀ ਥਰਮਲ ਪਲਾਟਾਂ ਨਾਲ ਕੀਤੇ ਮਾਰੂ, ਮਹਿੰਗੇ ਅਤੇ ਇੱਕਪਾਸੜ ਸਮਝੌਤੇ ਸਿਰੇ ਤੋਂ ਰੱਦ ਕਰਕੇ ਨਵੇਂ ਸਿਰਿਓ ਸਸਤੇ ਅਤੇ ਪੰਜਾਬ ਪੱਖੀ ਸਮਝੌਤੇ ਨਹੀਂ ਕੀਤੇ ਜਾਣਗੇ, ਉਨਾ ਚਿਰ ਪੰਜਾਬ ਦੀ ਜਨਤਾ ਅਤੇ ਖ਼ਜਾਨੇ ਨੂੰ ਬਿਜਲੀ ਮਾਫੀਆ ਕੋਲੋਂ ਰਾਹਤ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਬਿਜਲੀ ਮਾਫੀਆ ਵਿਰੁੱਧ ’ਆਪ’ ਦੀ ਲੰਬੀ ਜੱਦੋਜ਼ਹਿਦ ਨੇ ਪੰਜਾਬ ਦੇ ਲੋਕਾਂ ’ਚ ਵੱਡੀ ਪੱਧਰ ’ਤੇ ਜਾਗ੍ਰਿਤੀ ਲਿਆਂਦੀ, ਜਿਸ ਕਾਰਨ ਸੱਤਾਧਾਰੀ ਕਾਂਗਰਸ ਨੂੰ ਲੋਕਾਂ ਦੇ ਮਹਿੰਗੇ ਬਿਜਲੀ ਬਿਲਾਂ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀ ਗਈ ਬਿਜਲੀ ਗਰੰਟੀ ਬਾਰੇ ਸਵਾਲਾਂ ਦੇ ਜਵਾਬ ਦੇਣੇ ਮੁਸ਼ਕਲ ਹੋ ਗਏ ਸਨ। ਜਿਨਾਂ ਤੋਂ ਬਚਣ ਲਈ ਚੰਨੀ ਸਰਕਾਰ ਸਾਰੇ ਦੇਸ਼ ਨਾਲੋਂ ਸਸਤੀ ਬਿਜਲੀ ਅਤੇ ਬਿਜਲੀ ਸਮਝੌਤੇ ਰੱਦ ਹੋਣ ਬਾਰੇ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੀ ਹੈ। ਪ੍ਰੰਤੂ ਪੰਜਾਬ ਦੇ ਲੋਕ ਇਸ ਝੂਠੇ ਪ੍ਰਚਾਰ ਬਾਰੇ ਸਚੇਤ ਹਨ, ਕਿਉਂਕਿ ਤਾਜ਼ਾ ਬਿਜਲੀ ਬਿਲਾਂ ਵਿੱਚ ਵੀ ਲੋਕਾਂ ਨੂੰ ਕੋਈ ਰਾਹਤ ਦਿਖਾਈ ਨਹੀਂ ਦਿੱਤੀ।
ਚੀਮਾ ਨੇ ਦਾਅਵਾ ਕੀਤਾ ਕਿ ਸਸਤੀ ਬਿਜਲੀ, 24 ਘੰਟੇ ਅਤੇ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੀ ਗਰੰਟੀ ਸਿਰਫ਼ ਅਰਵਿੰਦ ਕੇਜਰੀਵਾਲ ਹੀ ਦੇ ਸਕਦੇ ਹਨ, ਕਿਉਂਕਿ ਉਨ੍ਹਾਂ (ਕੇਜਰੀਵਾਲ) ਨੇ ਅਜਿਹਾ ਮਾਡਲ ਦਿੱਲੀ ਵਿੱਚ ਲਾਗੂ ਕਰਕੇ ਦਿਖਾਇਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

by Ranjit Singh
4 weeks ago
0

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 