ਬੀਐਡ ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ ਰੁਜ਼ਗਾਰ ਦੀ ਮੰਗ ਨੂੰ ਲੈ ਕਿ ਸਿੱਖਿਆ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

ਚੰਡੀਗੜ੍ਹ,20 ਨਵੰਬਰ(ਵਿਸ਼ਵ ਵਾਰਤਾ)-ਬੇਰੁਜ਼ਗਾਰ ਅਧਿਆਪਕ ਯੂਨੀਅਨ ਨਾਲ ਜੁੜੇ ਇਕ ਆਗੂ ਨੇ ਅੱਜ ਕਿਹਾ ਕਿ ਭਾਰਤ ਸਰਕਾਰ ਵਾਂਗ ਸੂਬੇ ਦੀ ਕਾਂਗਰਸ ਸਰਕਾਰ ਨੂੰ ਵੀ ਨੀਂਦ ਤਿਆਗ ਕੇ ਬੇਰੁਜ਼ਗਾਰਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਉਕਤ ਗੱਲਬਾਤ ਸਥਾਨਕ ਬੱਸ ਸਟੈਂਡ ਵਿੱਚ ਪਾਣੀ ਵਾਲੀ ਟੈਂਕੀ ਕੋਲ ਚੱਲ ਰਹੇ ਬੇਰੁਜ਼ਗਾਰ ਬੀ ਐਡ ਟੈਟ ਪਾਸ ਅਧਿਆਪਕ ਯੂਨੀਅਨ ਦੇ ਮੋਰਚੇ ਦੇ ਸੂਬਾ ਪ੍ਰਧਾਨ ਨੇੇ ਆਖੀ।ਰੁਜ਼ਗਾਰ ਲਈ ਪਿਛਲੇ 24 ਦਿਨਾਂ ਤੋਂ 2 ਅਧਿਆਪਕ ਫਾਜਲਿਕਾ ਟੈਂਕੀ ਉੱਤੇ ਬੈਠੇ ਹੋਏ ਹਨ।ਬੇਰੁਜ਼ਗਾਰਾਂ ਨੇ ਐਲਾਨ ਕੀਤਾ ਕਿ 17 ਨਵੰਬਰ ਦੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ 2-4 ਦਿਨਾਂ ਵਿਚ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ। ਓਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਭਰਤੀ ਕਰਨ ਲਈ ਇਸ਼ਤਿਹਾਰ ਜਾਰੀ ਨਾ ਕੀਤਾ ਤਾਂ 23 ਨਵੰਬਰ ਨੂੰ ਮੁੜ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਇਸ ਸੰਬਧੀ ਸਮੁੱਚੇ ਪੰਜਾਬ ਅੰਦਰ ਬਹੁਤ ਤੇਜੀ ਨਾਲ ਤਿਆਰੀਆਂ ਚੱਲ ਰਹੀਆਂ ਹਨ।।






















