ਬੀਜੇਪੀ ਸਾਂਸਦ ਦਾ ਵੱਡਾ ਬਿਆਨ ,ਬਿੱਲ ਬਣਦੇ ਰਹਿੰਦੇ ਹਨ, ਖ਼ਰਾਬ ਹੁੰਦੇ ਰਹਿੰਦੇ ਹਨ, ਦੁਬਾਰਾ ਬਣਦੇ ਰਹਿਣਗੇ,ਸਮਾਂ ਨਹੀਂ ਲੱਗਦਾ

ਚੰਡੀਗੜ੍ਹ, 21ਨਵੰਬਰ(ਵਿਸ਼ਵਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਕਈ ਬੀਜੇਪੀ ਲੀਡਰ ਇਸ ਦੇ ਪੱਖ ਵਿੱਚ ਨਹੀਂ ਹਨ। ਬੀਜੇਪੀ ਲੀਡਰ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਉਲਟ ਬਿਆਨਬਾਜ਼ੀ ਕਰ ਰਹੇ ਹਨ। ਹੁਣ ਬੀਜੇਪੀ ਦੇ ਸਾਂਸਦ ਸਾਕਸ਼ੀ ਮਹਾਰਾਜ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿੱਲ ਬਣਦੇ ਰਹਿੰਦੇ ਹਨ, ਖ਼ਰਾਬ ਹੁੰਦੇ ਰਹਿੰਦੇ ਹਨ, ਵਾਪਸ ਆ ਜਾਂਦੇ ਹਨ, ਦੁਬਾਰਾ ਬਣਦੇ ਰਹਿਣਗੇ, ਸਮਾਂ ਨਹੀਂ ਲੱਗਦਾ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਤਾਰੀਫ਼ ਕੀਤੀ ਕਿ ਸੂਬੇ ਵਿੱਚ ਮੌਜੂਦਾ ਮੁੱਖ ਮੰਤਰੀ ਦਾ ਜਾਦੂ ਬਰਕਰਾਰ ਹੈ।






















