ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਚੰਨੀ ਨੇ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ,22 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਪਹੁੰਚ ਕੇ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਮੁੱਖ ਮੰਤਰੀ ਚੰਨੀ ਦੇ ਨਾਲ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ,ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਹਾਜਰ ਸਨ।






















