ਕਾਂਗਰਸ ਪਾਰਟੀ ਨੇ 2022 ਦੀਆਂ ਚੋਣਾਂ ਦੀ ਤਿਆਰੀ ਕੀਤੀ ਸ਼ੁਰੂ
ਲੁਧਿਆਣਾ ‘ਚ ਪਾਰਟੀ ਵਰਕਰਾਂ ਦੀ ਵੱਡੀ ਰੈਲੀ
ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਸਮੇਤ ਕਈ ਵੱਡੇ ਕਾਂਗਰਸੀ ਆਗੂ ਮੰਚ ਤੇ ਮੌਜੂਦ

ਚੰਡੀਗੜ੍ਹ,22 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਤਿਆਰੀ ਖਿੱਚ ਲਈ ਹੈ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਕਾਂਗਰਸ ਨੇ ਵੀ ਅੱਜ ਲੁਧਿਆਣਾ ਵਿਖੇ ਪਾਰਟੀ ਵਰਕਰਾਂ ਦੀ ਇੱਕ ਵੱਡੀ ਰੈਲੀ ਰੱਖੀ ਹੈ । ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੀ ਤੋਂ ਇਲਾਵਾ ਇਸ ਮੀਟਿੰਗ ਵਿ੍ੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ,ਮਨਪ੍ਰੀਤ ਬਾਦਲ ਅਤੇ ਵਿਧਾਇਕ ਕੁਲਦੀਪ ਵੈਦ ਹਾਜਰ ਹਨ।























